ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਪੁੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ: ਐੱਸ.ਪੀ. ਰਵਿੰਦਰਪਾਲ ਸਿੰਘ ਸੰਧੂ

ਮਾਸਕ ਪਾਉਣ ’ਚ ਲੋਕ ਲਾਪਰਵਾਹੀ ਨਾ ਵਰਤਣ: ਐੱਸ.ਪੀ. ਰਵਿੰਦਰਪਾਲ ਸਿੰਘ ਸੰਧੂ
ਸੈਸ਼ਨ ਚੌਕ ’ਚ ਲੋੜਵੰਦਾਂ ਨੂੰ ਵੰਡੇ ਮਾਸਕ

ਹੁਸ਼ਿਆਰਪੁਰ, 13 ਮਾਰਚ (ਆਦੇਸ਼ ): ਕੋਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਜਿਲ੍ਹਾ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਪਾਉਣ ਅਤੇ  ਹੋਰ ਜ਼ਰੂਰੀ ਅਹਿਿਤਆਤ ਵਰਤਣ ਵਿਚ ਕੋਈ ਲਾਪਰਵਾਹੀ ਨਾ ਕੀਤੀ ਜਾਵੇ ਕਿਉਂਕਿ ਸਾਵਧਾਨੀਆਂ ਦੀ ਸਹੀ ਪਾਲਣਾ ਹੀ  ਕੋਰੋਨਾ ਵਾਇਰਸ ਦੀ ਅਸਰਦਾਰ ਰੋਕਥਾਮ ਵਿਚ ਸਹਾਈ ਹੋ ਸਕਦੀ ਹੈ।


ਸਥਾਨਕ ਸੈਸ਼ਨ ਚੌਕ ਵਿਚ ਲੋੜਵੰਦਾਂ ਨੂੰ ਜ਼ਿਲ੍ਹਾ ਪੁਲਿਸ ਵਲੋਂ ਮਾਸਕ ਵੰਡਦਿਆਂ ਐੱਸ.ਪੀ. (ਡੀ) ਰਵਿੰਦਰਪਾਲ ਸਿੰਘ ਸੰਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਵਾਇਰਸ ਨੂੰ ਹੋਰ ਫ਼ੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਪੁੁਲਿਸ ਵਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਅੱੱਜ ਵੱਖ-ਵੱਖ ਥਾਵਾਂ ’ਤੇ ਮਾਸਕ ਨਾ ਪਾਉਣ ਵਾਲਿਆਂ ਦੇ 130 ਦੇ ਕਰੀਬ ਚਾਲਾਨ ਵੀ ਕੱੱਟੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਜਾਰੀ ਹੈ ਅਤੇ ਕਰਫ਼ਿਊ ਦੀ ਉਲੰਘਣਾ ਨਾ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਹੁਣ ਤੱਕ 45 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਇਸ ਮੌਕੇ ਡੀ.ਐੱਸ.ਪੀ. ਮਾਧਵੀ ਸ਼ਰਮਾ ਅਤੇ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ।

Related posts

Leave a Reply