ਕੋਵਿਡ-19 : ਪਾਬੰਦੀਆਂ ’ਚ 30 ਜੂਨ ਤੱਕ ਵਾਧਾ, ਸ਼ਰਤਾਂ ਨਾਲ ਖੁੱਲ੍ਹਣਗੇ ਆਇਲਟਸ ਕੋਚਿੰਗ ਇੰਸਟੀਚਿਊਟ

ਕੋਵਿਡ-19 : ਪਾਬੰਦੀਆਂ ’ਚ 30 ਜੂਨ ਤੱਕ ਵਾਧਾ, ਸ਼ਰਤਾਂ ਨਾਲ ਖੁੱਲ੍ਹਣਗੇ ਆਇਲਟਸ ਕੋਚਿੰਗ ਇੰਸਟੀਚਿਊਟ
ਹੁਸ਼ਿਆਰਪੁਰ, 26 ਜੂਨ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਕੋਵਿਡ-19 ਦੇ ਸਬੰਧ ਵਿਚ 25 ਜੂਨ ਤੱਕ ਜਾਰੀ ਕੀਤੇ ਪਾਬੰਦੀਆਂ ਦੇ ਹੁਕਮਾਂ ਵਿੱਚ 30 ਜੂਨ ਤੱਕ ਵਾਧਾ ਕੀਤਾ ਗਿਆ ਹੈ ਅਤੇ ਆਇਲਟਸ ਕੋਚਿੰਗ ਇੰਸਟੀਚਿਊਟਸ ਨੂੰ ਸ਼ਰਤਾਂ ਸਮੇਤ ਖੋਲ੍ਹਣ ਦੀ ਛੋਟ ਦਿੱਤੀ ਹੈ। ਹੁਕਮਾਂ ਅਨੁਸਾਰ ਉਹੀ ਆਇਲਟਸ ਇੰਸਟੀਚਿਊਟਸ ਖੁੱਲ੍ਹ ਸਕਣਗੇ.

ਜਿਨ੍ਹਾਂ ਦੇ ਅਧਿਆਪਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੇ ਕੋਵਿਡ ਵੈਕਸੀਨ ਦੀ ਘੱਟੋ-ਘੱਟ ਇਕ ਡੋਜ਼ ਲਗਵਾ ਲਈ ਹੋਵੇ। ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Related posts

Leave a Reply