ਕੋਵਿਡ-19; ਹੁਣ ਤੱਕ ਲਏ ਗਏ 332 ਸੈਂਪਲਾਂ ‘ਚੋਂ 304 ਨੈਗੇਟਿਵ : ਸਿਵਲ ਸਰਜਨ

ਕੋਵਿਡ-19; ਹੁਣ ਤੱਕ ਲਏ ਗਏ 332 ਸੈਂਪਲਾਂ ‘ਚੋਂ 304 ਨੈਗੇਟਿਵ : ਸਿਵਲ ਸਰਜਨ

ਹੁਸ਼ਿਆਰਪੁਰ, 22 ਅਪ੍ਰੈਲ : (ADESH)
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਸਬੰਧੀ ਹੁਣ ਤੱਕ 332 ਸੈਂਪਲ ਲਏ ਗਏ ਹਨ, ਜਿਨ•ਾਂ ਵਿਚੋਂ 304 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, 11 ਸੈਂਪਲਾਂ ਦੀ ਰਿਪੋਰਟ ਅਜੇ ਤੱਕ ਆਉਣੀ ਬਾਕੀ ਹੈ ਅਤੇ 11 ਸੈਂਪਲ ਇਨਵੈਲਿਡ ਪਾਏ ਗਏ ਹਨ। ਉਨ•ਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਸਲਾਹ ਅਨੁਸਾਰ ਉਹ ਆਪਣੇ ਘਰਾਂ ਵਿੱਚ ਹੀ ਰਹਿਣ ਅਤੇ ਜੇਕਰ ਜ਼ਰੂਰੀ ਕੰਮਾਂ ਲਈ ਘਰ ਤੋਂ ਬਾਹਰ ਨਿਕਲਣਾ ਵੀ ਹੈ, ਤਾਂ ਮਾਸਕ ਦਾ ਪ੍ਰਯੋਗ ਕਰਦੇ ਹੋਏ ਸਮਾਜਿਕ ਦੂਰੀ ਬਰਕਰਾਰ ਰੱਖਣ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ•ੇ ਦੇ ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ਖਾਂਸੀ, ਜ਼ੁਕਾਮ, ਬੁਖਾਰ ਦੀ ਦਵਾਈ ਲੈਣ ਵਾਲੇ ਵਿਅਕਤੀਆਂ ਦਾ ਪੂਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਗਈ ਹੈ।  

 

Related posts

Leave a Reply