ਕੋਵਿਡ-19 ; ਹੁਣ ਤੱਕ 84969 ਮੀਟਰਕ ਟਨ ਕਣਕ ਦੀ ਹੋਈ ਖਰੀਦ

ਕੋਵਿਡ-19 ; ਹੁਣ ਤੱਕ 84969 ਮੀਟਰਕ ਟਨ ਕਣਕ ਦੀ ਹੋਈ ਖਰੀਦ
-ਕਿਸਾਨ ਕਿਸੇ ਵੀ ਸਮੱਸਿਆ ਲਈ ਕੰਟਰੋਲ ਰੂਮ ਨੰਬਰ 01882-222663 ‘ਤੇ ਕਰ ਸਕਦੇ ਹਨ ਸੰਪਰਕ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 27 ਅਪ੍ਰੈਲ ( ADESH PARMINDER )
: ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਜ਼ਿਲ•ੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 84969 ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ•ਾਂ ਦੱਸਿਆ ਕਿ ਪਨਗਰੇਨ ਵਲੋਂ 19702 ਮੀਟਰਕ ਟਨ, ਮਾਰਕਫੈਡ ਵਲੋਂ 14519, ਪਨਸਪ ਵਲੋਂ 19327, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 10267, ਐਫ.ਸੀ.ਆਈ ਵਲੋਂ 20152 ਅਤੇ ਪ੍ਰਾਈਵੇਟ ਵਪਾਰੀਆਂ 1002 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
          ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ•ਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ•ਾਂ ਕਿਹਾ ਕਿ ਮੰਡੀਆਂ ਵਿੱਚ ਜਿੱਥੇ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ, ਉਥੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਵਿਸ਼ੇਸ਼ ਕਦਮ ਪੁੱਟੇ ਗਏ ਹਨ। ਉਨ•ਾਂ ਕਿਹਾ ਕਿ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਲਈ ਮਾਸਕ ਅਤੇ ਸੈਨੇਟਾਈਜਰ ਦੀ ਸਹੂਲਤ ਸਮੇਤ ਰੋਗਾਣੂ ਮੁਕਤ ਸਪਰੇਅ ਲਗਾਤਾਰ ਯਕੀਨੀ ਬਣਾਈ ਜਾ ਰਹੀ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਵਲੋਂ ਕਿਸਾਨਾਂ ਦੀ ਸਹੂਲਤ ਲਈ ਜ਼ਿਲ•ਾ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ਕਿਸਾਨ ਕਿਸੇ ਵੀ ਤਰ•ਾਂ ਦੀ ਜਾਣਕਾਰੀ ਜਾਂ ਸ਼ਿਕਾਇਤ ਲਈ ਕੰਟਰੋਲ ਰੂਮ ਨੰਬਰ 01882-222663 ‘ਤੇ ਸੰਪਰਕ ਕਰ ਸਕਦੇ ਹਨ।
      ਡਿਪਟੀ ਕਮਿਸ਼ਨਰ ਨੇ ਜਿੱਥੇ ਖਰੀਦ ਏਜੰਸੀਆਂ ਨੂੰ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ, ਉਥੇ ਸਬੰਧਤ ਅਧਿਕਾਰੀਆਂ ਨੂੰ 48 ਘੰਟਿਆਂ ਵਿੱਚ ਲਿਫਟਿੰਗ ਯਕੀਨੀ ਬਣਾਉਣ ਲਈ ਵੀ ਕਿਹਾ। ਉਨ•ਾਂ ਕਿਹਾ ਕਿ ਕਣਕ ਦੀ ਕਟਾਈ ਲਈ ਸਵੇਰੇ 10 ਵਜੇ ਤੋਂ ਸ਼ਾਮ 7 ਵਜੇ ਤੱਕ ਹੀ ਕੰਬਾਈਨਾਂ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਇਸ ਲਈ ਇਸ ਸਮੇਂ ਦੌਰਾਨ ਹੀ ਕੰਬਾਈਨਾਂ ਨਾਲ ਕਣਕ ਦੀ ਕਟਾਈ ਕੀਤੀ ਜਾਵੇ। ਉਨ•ਾਂ ਕੰਬਾਈਨ ਮਾਲਕਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਉਕਤ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਕੰਬਾਈਨਾਂ ਚਲਾਈਆਂ ਜਾਂਦੀਆਂ ਹਨ, ਤਾਂ ਸਬੰਧਤਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ•ਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਨਿਰਧਾਰਿਤ ਮਾਪਦੰਡ ਤੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿੱਚ ਨਾ ਲਿਆਂਦੀ ਜਾਵੇ। ਉਨ•ਾਂ ਕਿਹਾ ਕਿ ਗਿੱਲੀ ਕਣਕ ਨੂੰ ਖਰੀਦ ਏਜੰਸੀਆਂ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ, ਜਿਸ ਨਾਲ ਕਿਸਾਨਾਂ ਨੂੰ ਕਣਕ ਵੇਚਣ ਲਈ ਬਿਨ•ਾਂ ਵਜ•ਾ ਪ੍ਰੇਸ਼ਾਨ ਹੋਣਾ ਪੈਂਦਾ ਹੈ। ਉਨ•ਾਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਕੂਪਨ ਸਿਸਟਮ ਰਾਹੀਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਗਿੱਲੀ ਕਣਕ ਲਿਆਉਣ ਵਾਲੇ ਕਿਸਾਨਾਂ ਦੇ ਕਾਰਨ ਸੁੱਕੀ ਕਣਕ ਲਿਆਉਣ ਵਾਲੇ ਕਿਸਾਨਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  

Related posts

Leave a Reply