ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਪਰਾਲੀ ਪ੍ਰਬੰਧਨ ਲਈ ਪਿੰਡ ਸਕਰੂਲੀ ਵਿਖੇ ਸਿਖਲਾਈ ਕੋਰਸ ਦਾ ਆਯੋਜਨ ਸ਼ੁਰੂ ਕੀਤਾ

ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਪਰਾਲੀ ਪ੍ਰਬੰਧਨ ਲਈ ਪਿੰਡ ਸਕਰੂਲੀ ਵਿਖੇ ਸਿਖਲਾਈ ਕੋਰਸ ਦਾ ਆਯੋਜਨ ਸ਼ੁਰੂ ਕੀਤਾ

ਝੋਨੇ ਦੀ ਪਰਾਲੀ ਸੰਭਾਲਣਾ ਅਜੋਕੇ ਸਮੇਂ ਦੀ ਸੱਭ ਤੋਂ ਮਹੱਤਵਪੂਰਣ ਲੋੜ – ਡਾ.ਮਨਿੰਦਰ ਸਿੰਘ 

ਮਾਹਿਲਪੁਰ (ਮੋਹਿਤ ਕੁਮਾਰ) ਅੱਜ ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਕੋਰਸ ਦਾ ਆਯੋਜਨ ਪਿਛਲੇ ਸਾਲਾਂ ਦੀ ਤਰ੍ਹਾਂ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ, ਭਾਰਤੀ ਖੇਤੀ ਖੋਜ ਪ੍ਰੀਸ਼ਦ, ਨਵੀਂ ਦਿੱਲੀ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਵਿੱਢੀ ਮੁਹਿੰਮ ਤਹਿਤ, ਕਿਸਾਨਾਂ ਲਈ ਪਰਾਲੀ ਪ੍ਰਬੰਧਨ ਸੰਬੰਧੀ ਜਾਗਰੁਕਤਾ ਅਤੇ ਸਿਖਲਾਈ ਕੋਰਸਾਂ ਦੇ ਆਯੋਜਨ ਕੀਤੇ ਜਾ ਰਹੇ ਹਨ। ਇਸੇ ਲੜ੍ਹੀ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਪਰਾਲੀ ਪ੍ਰਬੰਧਨ ਲਈ ਪਿੰਡ ਸਕਰੂਲੀ ਵਿਖੇ ਸਿਖਲਾਈ ਕੋਰਸ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਾ. ਮਨਿੰਦਰ ਸਿੰਘ ਬੌਂਸ, ਉਪ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਸੰਭਾਲਣਾ ਅਜੋਕੇ ਸਮੇਂ ਦੀ ਸੱਭ ਤੋਂ ਮਹੱਤਵਪੂਰਣ ਲੋੜ ਹੈ ਅਤੇ ਉਨ੍ਹਾਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ.ਬੌਂਸ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ–ਸੁਪਰ ਐਸ.ਐਮ.ਐਸ., ਸੁਪਰ ਸੀਡਰ, ਹੈਪੀ ਸੀਡਰ, ਉਲਟਾਵਾਂ ਹੱਲ, ਮਲਚਰ, ਜੀਰੋ ਡਰਿੱਲ, ਆਦਿ ਦੀ ਉੱਤਮ ਕਾਰਜਕੁਸ਼ਲਤਾ ਸਬੰਧੀ ਪਹਿਲੂਆਂ ਬਾਰੇ ਵੀ ਜਾਣੂ ਕਰਵਾਇਆ। ਉਹਨਾਂ ਇਸ ਗੱਲ ਤੇ ਜੋਰ ਦਿੱਤਾ ਕਿ ਸੁਚੱਜੇ ਪਰਾਲੀ ਪ੍ਰਬੰਧਨ ਲਈ ਝੋਨੇ ਦੀ ਵਾਢੀ ਐਸ ਐਮ ਐਸ ਕੰਬਾਇਨ ਨਾਲ ਕੀਤੀ ਜਾਵੇ।

ਡਾ. ਬੌਂਸ ਨੇ ਇਹ ਵੀ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਸਬੰਧਿਤ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ਤੇ ਕਰਣ ਤਾਂ ਜੋ ਇਸ ਦਾ ਪੂਰਾ ਫਾਇਦਾ ਲਿਆ ਜਾ ਸਕੇ।ਉਹਨਾਂ ਨੇ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਵੀ ਜਰੂਰੀ ਨੁਕਤੇ ਵੀ ਸਾਂਝੇ ਕੀਤੇ ਗਏ ਤੇ ਡਾ. ਕੰਵਰਪਾਲ ਸਿੰਘ ਢਿੱਲੋਂ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਨੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ, ਝੋਨੇ ਦੀ ਪਰਾਲੀ ਦੀ ਬਾਇੳੇੁ ਗੈਸ ਪਲਾਂਟ ਅਤੇ ਪਸ਼ੂ ਖੁਰਾਕ ਵਜੋਂ ਵਰਤੋਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਤੇ ਸਕਰੂਲੀ ਪਿੰਡ ਦੇ ਅਗਾਂਹਵਧੂ ਕਿਸਾਨਾਂ-ਸਰਪੰਚ ਤਰਲੋਚਨ ਸਿੰਘ, ਜੀਵਨ ਕੁਮਾਰ, ਗੁਰਮੀਤ ਸਿੰਘ, ਕਰਨੈਲ਼ ਸਿੰਘ ਫੌਜੀ, ਕਰਨੈਲ ਸਿੰਘ ਨੰਬਰਦਾਰ, ਜਸਵਿੰਦਰ ਸਿੰਘ ਨੰਬਰਦਾਰ, ਅਮਨਦੀਪ ਸਿੰਘ, ਸੁਖਦੇਵ ਸਿੰਘ, ਸਤਪਾਲ ਨੇ ਸ਼ਮੂਲੀਅਤ ਕੀਤੀ ਅਤੇ ਪਰਾਲੀ ਪ੍ਰਬੰਧਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ਹੈ। ਇਸ ਮੌਕੇ ਹਾਜ਼ਰ ਕਿਸਾਨਾਂ ਦੀ ਸਹੂਲਤ ਲਈ ਹਾੜ੍ਹੀ ਦੀਆਂ ਫਸਲ਼ਾਂ ਦੇ ਬੀਜ, ਸਰਦੀ ਦੀਆਂ ਸਬਜੀਆ ਦੀਆਂ ਕਿੱਟਾਂ, ਦਾਲਾਂ ਤੇ ਤੇਲਬੀਜ ਕਿੱਟਾਂ, ਪਸ਼ੂਆਂ ਲਈ ਧਾਤਾਂ ਦਾ ਚੂਰਾ ਤੇ ਪਸ਼ੂ ਚਾਟ ਇੱਟ, ਕਣਕ, ਮਟਰ ਅਤੇ ਆਲੂਆਂ ਲਈ ਜੀਵਾਣੂ ਖਾਦਾਂ ਦੇ ਟੀਕੇ ਅਤੇ ਖੇਤੀ ਸਾਹਿੱਤ ਵੀ ਉਪਲਬਧ ਕਰਵਾਏ ਗਏ।

Related posts

Leave a Reply