ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਉਲਡ ਸਟੂਡੈਂਟ ਐਸੋਸੀਏਸ਼ਨ ਵੱਲੋਂ ਪ੍ਰਿੰਸੀਪਲ ਰਾਕੇਸ਼ ਜੈਨ ਨੂੰ ਕੀਤਾ ਸਨਮਾਨਤ


ਗੜ੍ਹਦੀਵਾਲਾ 18 ਅਪ੍ਰੈਲ (ਚੌਧਰੀ) : ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ੳਲਡ ਸਟੂਡੈਂਟ ਐਸੋਸੀਏਸ਼ਨ ਵੱਲੋਂ ਕੇ.ਆਰ.ਕੇ.ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਦੇ ਸੇਵਾ ਮੁਕਤ ਪ੍ਰਿੰਸੀਪਲ ਰਾਕੇਸ਼ ਕੁਮਾਰ ਜੈਨ ਨੂੰ ਕਾਲਜ ਕੈਂਪਸ ਵਿੱਚ ਸਨਮਾਨਤ ਕੀਤਾ ਗਿਆ। ਇਸ ਮੌਕੇ ਕਾਲਜ ਦੀ ੳਲਡ ਸਟੂਡੈਂਟ ਐਸੋਸ਼ੀਏਸ਼ਨ ਦੇ ਪ੍ਰਧਾਨ ਸ. ਗੁਰਦੀਪ ਸਿੰਘ ਦਾਰਾਪੁਰ ਨੇ ਸ੍ਰੀ ਰਾਕੇਸ਼ ਕੁਮਾਰ ਜੈਨ ਦੇ ਸਮਾਜ ਅਤੇ ਸਿੱਖਿਆ ਖੇਤਰ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਕਾਲਜ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਉਹਨਾਂ ਨੂੰ ਇੱਕ ਯੋਗ ਸਿੱਖਿਆ ਸ਼ਾਸਤਰੀ ਦੱਸਦਿਆਂ ਉਹਨਾਂ ਨੂੰ ਸੇਵਾ-ਮੁਕਤੀ ਤੋਂ ਬਾਅਦ ਕਾਲਜ ਨਾਲ ਜੁੜ ਕੇ ਕਾਲਜ ਦੀ ਹੋਰ ਬਿਹਤਰੀ ਲਈ ਕੰੰਮ ਕਰਨ ਲਈ ਪੇ੍ਰਰਿਆ।ਇਸ ਮੌਕੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ,ਗੜ੍ਹਦੀਵਾਲਾ ਦੀ ਇੰਚਾਰਜ ਪ੍ਰੋ.ਅਰਚਨਾ ਠਾਕੁਰ ਵੀ ਹਾਜ਼ਰ ਸੀ। ਕਾਲਜ ਵੱਲੋਂ ਸ੍ਰੀ ਰਾਕੇਸ਼ ਕੁਮਾਰ ਜੈਨ ਨੂੰ ਕਾਲਜ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਸ੍ਰੀ ਰਾਕੇਸ਼ ਕੁਮਾਰ ਜੈਨ ਨੇ ਇਸ ਮੌਕੇ ਕਿਹਾ ਕਿ ਉਹ ਹੁਣ ਆਪਣੀ ਸੇਵਾ ਮੁਕਤੀ ਤੋਂ ਬਾਅਦ ਕਾਲਜ ਦੇ ਪੁਰਾਣੇ ਵਿਦਿਆਰਥੀ ਹੋਣ ਦੇ ਨਾਤੇ ਕਾਲਜ ਦੀ ਬਿਹਤਰੀ ਲਈ ਆਪਣਾ ਭਰਪੂਰ ਯੋਗਦਾਨ ਪਾਉਂਦੇ ਰਹਿਣਗੇ।

Related posts

Leave a Reply