ਖਾਲਸਾ ਕਾਲਜ ਗੜ੍ਹਦੀਵਾਲਾ ਦੇ ਐਨ ਸੀ ਸੀ ਕੈਡਿਟਾਂ ਨੇ ਵਾਤਾਵਰਣ ਦਿਵਸ ਮਨਾਇਆ

ਗੜ੍ਹਦੀਵਾਲਾ 8 ਜੂਨ (ਚੌਧਰੀ) : ਖਾਲਸਾ ਕਾਲਜ ਗੜ੍ਹਦੀਵਾਲਾ ਦੇ ਐਨ ਸੀ ਸੀ ਕੈਡਿਟਾਂ ਵਲੋਂ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਐਨ ਸੀ ਸੀ ਅਫਸਰ ਲੈਫਟੀਨੈਂਟ ਗੁਰਪ੍ਰੀਤ ਸਿੰਘ ਉੱਪਲ ਵਲੋਂ ਦੱਸਿਆ ਗਿਆ ਕਿ 12 ਪੰਜਾਬ ਐਨ ਸੀ ਸੀ ਬਟਾਲੀਅਨ ਹੁਸ਼ਿਆਰਪੁਰ ਦੇ ਕਮਾਂਡਿੰਗ ਅਫਸਰ ਕਰਨਲ ਸੰਦੀਪ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਪ੍ਰਿੰਸੀਪਲ ਡਾ ਸਤਵਿੰਦਰ ਸਿੰਘ ਢਿੱਲੋਂ ਦੀ ਰਹਿਨੁਮਾਈ ਹੇਠ ਕਾਲਜ ਦੇ ਐਨ ਸੀ ਸੀ ਕੈਡਿਟਾਂ ਵਲੋਂ ਆਪਣੇ ਆਪਣੇ ਘਰਾਂ ਦੇ ਆਲੇ-ਦੁਆਲੇ ਖਾਲੀ ਥਾਵਾਂ ਬੂਟੇ ਲਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਲੈਫਟੀਨੈਂਟ ਉੱਪਲ ਨੇ ਦੱਸਿਆ ਕਿ ਐਨ ਸੀ ਸੀ ਕੈਡਿਟਾਂ ਵਲੋਂ ਹਰ ਸਾਲ ਇਹ ਦਿਵਸ ਨੂੰ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਵਾਤਾਵਰਣ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਲਈ ਸੰਯੁਕਤ ਰਾਸ਼ਟਰ ਸੰਘ(UNO) ਵਲੋਂ ਪਹਿਲੀ ਵਾਰ 1974 ਵਿੱਚ ਵਾਤਾਵਰਣ ਦਿਵਸ ਮਨਾਇਆ ਗਿਆ। ਉਸ ਤੋਂ ਬਾਅਦ 5 ਜੂਨ ਨੂੰ ਇਹ ਦਿਨ ਵਿਸ਼ਵ ਵਾਤਾਵਰਣ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸਾਲ ” ਦਾ ਹੋਮ. ਅਤੇ ਵਾਤਾਵਰਣ ਪ੍ਰਣਾਲੀ ਦੀ ਬਹਾਲੀ” ਰੱਖਿਆ ਗਿਆ ਹੈ। ਉਨਾਂ ਐਨ ਸੀ ਸੀ ਕੈਡਿਟਾਂ ਨੂੰ ਇਸ ਵਧੀਆ ਕੰਮ ਵਿੱਚ ਯੋਗਦਾਨ ਪਾਉਣ ਲਈ ਹੌਸਲਾ ਅਫਜਾਈ ਵੀ ਕੀਤੀ। 



Related posts

Leave a Reply