UPDATED: ਗੁਰਦਾਸਪੁਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਲਗਾ ਰਹੇ ਹਨ ਆਨਲਾਈਨ ਕਲਾਸਾਂ- ਹਰਪਾਲ ਸਿੰਘ , ਲਖਵਿੰਦਰ ਸਿੰਘ, ਬਲਬੀਰ ਸਿੰਘ

ਸਰਕਾਰੀ ਸਕੂਲਾਂ ‘ਚ 7.72 ਫੀਸਦੀ ਦਾਖਲਾ ਵਧਿਆ

ਗੁਰਦਾਸਪੁਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਲਗਾ ਰਹੇ ਹਨ ਆਨਲਾਈਨ ਕਲਾਸਾਂ

ਸਰਕਾਰੀ ਸਕੂਲਾਂ ‘ਚ 7.72 ਫੀਸਦੀ ਦਾਖਲਾ ਵਧਿਆ

ਗੁਰਦਾਸਪੁਰ 13 ਮਈ (ਅਸ਼ਵਨੀ  )

ਕਰੋਨਾ ਮਹਾਂਮਾਰੀ ਕਰਕੇ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਬਾਵਜ਼ੂਦ ਵੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਸੋਸ਼ਲ ਮੀਡੀਆ ਐਪਸ ਰਾਹੀਂ ਪੜ੍ਹਾਉਣ ਦਾ ਕੰਮ ਨਿਰੰਤਰ ਜਾਰੀ ਹੈ। ਜਿਸ ਤਹਿਤ ਗੁਰਦਾਸਪੁਰ ਜਿਲ੍ਹਾ ਪੰਜਾਬ ਦੇ ਉਨ੍ਹਾਂ ਜਿਲਿਆਂ ‘ਚ ਸ਼ਾਮਲ ਹੈ, ਜਿਸ ਦੇ ਸਾਰੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ।

ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਹਰਪਾਲ ਸਿੰਘ ਤੇ (ਸ) ਲਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ (ਐਲੀ.ਸਿੱ.) ਬਲਬੀਰ ਸਿੰਘ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਜ਼ੂਮ ਤੇ ਵਟਸ ਐਪ ਰਾਹੀਂ ਵਿਦਿਆਰਥੀਆਂ ਨੂੰ ਹਰ ਰੋਜ਼ ਸਕੂਲ ਵਾਂਗ ਹੀ ਪੜ੍ਹਾਇਆ ਜਾ ਰਿਹਾ ਹੈ ਅਤੇ ਡੀ.ਡੀ. ਪੰਜਾਬੀ ਚੈਨਲ ਰਾਹੀਂ ਸੋਮਵਾਰ ਤੋਂ ਸ਼ਨੀਵਾਰ ਤੱਕ ਵਿਭਾਗ ਦੇ ਮਾਹਿਰ ਅਧਿਆਪਕਾਂ ਵੱਲੋਂ ਪੜ੍ਹਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਵਿਦਿਆਰਥੀ ਸਕੂਲ ਸਿੱਖਿਆ ਵਿਭਾਗ ਵੱਲੋਂ ਤਿਆਰ ਕੀਤੀ ਗਈ ਐਜੂਕੇਅਰ ਐਪ ਰਾਹੀਂ ਵੀ ਵਿਸ਼ਾਵਾਰ ਪੜ੍ਹਾਈ ਕਰ ਰਹੇ ਹਨ। ਉਕਤ ਅਧਿਕਾਰੀਆਂ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਨਿਰੰਤਰ ਬੱਚਿਆਂ ਤੇ ਮਾਪਿਆਂ ਨਾਲ ਫੋਨ ਜ਼ਰੀਏ ਪੜ੍ਹਾਈ ਸਬੰਧੀ ਵਿਚਾਰ ਚਰਚਾ ਕੀਤੀ ਜਾਂਦੀ ਹੈ। ਬੱਚਿਆਂ ਦੇ ਬੱਡੀ ਗਰੁੱਪ ਵੀ ਬਣਾਏ ਗਏ ਹਨ। ਬਹੁਤ ਸਾਰੇ ਮਾਹਿਰ ਅਧਿਆਪਕਾਂ ਨੇ ਨਿੱਜੀ ਯੂ ਟਿਊਬ ਚੈਨਲ ਬਣਾਕੇ ਵੀ ਵਿਦਿਆਰਥੀਆਂ ਨੂੰ ਪੜ੍ਹਾਇਆ ਜਾ ਰਿਹਾ ਹੈ। ਉਕਤ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਦੇ ਵਿਲੱਖਣ ਯਤਨਾਂ ਸਦਕਾ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਨਵੇਂ ਸ਼ੈਸ਼ਨ ਦੌਰਾਨ ਹੁਣ ਤੱਕ 7.72 ਫੀਸਦੀ ਦਾਖਲਾ ਵਧਿਆ ਹੈ, ਜਿਸ ਤਹਿਤ 11675 ਨਵੇਂ ਵਿਦਿਆਰਥੀ ਦਾਖਲ ਹੋਏ ਹਨ। ਇਸ ਤਰ੍ਹਾਂ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਪਿਛਲੇ ਸ਼ੈਸ਼ਨ ‘ਚ ਦਾਖਲ 151238 ਵਿਦਿਆਰਥੀਆਂ ਦੇ ਮੁਕਾਬਲੇ ਇਸ ਵਾਰ 162913 ਵਿਦਿਆਰਥੀ ਦਾਖਲ ਹਨ। ਇਹ ਦਾਖਲਾ ਅਜੇ ਹੋਰ ਵਧਣ ਦੀ ਉਮੀਦ ਹੈ। ਡੀ.ਈ.ਓ. (ਸੈ.ਸਿੱ.) ਹਰਪਾਲ ਸਿੰਘ ਨੇ ਦੱਸਿਆ ਕਿ ਸੈਕੰਡਰੀ ਵਿੰਗ ‘ਚ ਇਸ ਵਾਰ ਪਿਛਲੇ ਸ਼ੈਸ਼ਨ ਨਾਲੋਂ 8.57 ਫੀਸਦੀ ਦਾਖਲਾ ਵਧਿਆ ਹੈ। ਪਿਛਲੇ ਸੈਸ਼ਨ ‘ਚ ਸਰਕਾਰੀ ਸਕੂਲਾਂ ਦੇ ਸੈਕੰਡਰੀ ਵਿੰਗ ‘ਚ 86162 ਵਿਦਿਆਰਥੀ ਸਨ ਤੇ ਇਸ ਵਾਰ ਇਹ ਅੰਕੜਾ 93549 ਤੱਕ ਪੁੱਜ ਗਿਆ ਹੈ। ਇਸੇ ਤਰ੍ਹਾਂ ਡਿਪਟੀ ਡੀ.ਈ.ਓ. (ਐਲੀ.ਸਿੱ.) ਬਲਬੀਰ ਸਿੰਘ ਨੇ ਦੱਸਿਆ ਕਿ ਜਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ‘ਚ 6.59 ਫੀਸਦੀ (4288 ਵਿਦਿਆਰਥੀ) ਦਾਖਲਾ ਵਧਿਆ ਹੈ। ਪਿਛਲੇ ਸ਼ੈਸ਼ਨ ‘ਚ ਪ੍ਰਾਇਮਰੀ ਵਿੰਗ ‘ਚ 65076 ਵਿਦਿਆਰਥੀ ਸਨ ਤੇ ਇਸ ਵਾਰ ਇਹ ਗਿਣਤੀ 69364 ਤੱਕ ਪੁੱਜ ਗਈ ਹੈ।

Related posts

Leave a Reply