ਗੜ੍ਹਦੀਵਾਲਾ ਵਿਖੇ ਕੋਵਿਡ-19 ਮਹਾਂਮਾਰੀ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ


ਗੜ੍ਹਦੀਵਾਲਾ 10 ਮਈ (ਚੌਧਰੀ) : ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਪੂਰੇ ਪੰਜਾਬ ਵਿਚ ਆਪਣੇ ਪੈਰ ਪੂਰੀ ਤਰਾਂ ਪਸਾਰ ਚੁੱਕਾ ਹੈ। ਇਸ ਮਹਾਮਾਰੀ ਦੇ ਮੱਦੇਨਜ਼ਰ ਜਿਲਾ ਪੁਲਿਸ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡੀ ਐਸ ਪੀ( ਪੀ ਬੀ ਆਈ) ਹੁਸ਼ਿਆਰਪੁਰ ਜਸਪ੍ਰੀਤ ਸਿੰਘ ਵਲੋਂ ਆਪਣੀ ਟੀਮ ਨਾਲ ਗੜ੍ਹਦੀਵਾਲਾ ਸ਼ਹਿਰ ਵਿਖੇ ਅਚਨਚੇਤ ਨਰੀਖਣ ਕੀਤਾ ਗਿਆ। ਇਸ ਮੌਕੇ ਕੋਵਿਡ 19 ਮਹਾਮਾਰੀ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ।ਇਸ ਮੌਕੇ ਹਾਜਰ ਥਾਣਾ ਮੁਖੀ ਗੜ੍ਹਦੀਵਾਲਾ ਸਬ ਇੰਸਪੈਕਟਰ ਸਤਪਾਲ ਸਿੰਘ ਜਲੋਟਾ ਨੇ ਅਪਣੀ ਟੀਮ ਸਮੇਤ ਗੜ੍ਹਦੀਵਾਲਾ ਸ਼ਹਿਰ ਨਿਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਸਬੰਧੀ ਜਾਗਰੂਕ ਕੀਤਾ।ਉਨਾਂ ਕਿਹਾ ਕਿਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਡੀ ਐਸ ਪੀ ਜਸਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਹੁਤ ਹੀ ਜਰੂਰੀ ਕੰਮ ਲਈ ਹੀ ਘਰੋਂ ਬਾਹਰ ਨਿਕਲਿਆ ਜਾਵੇ। ਅਗਰ ਕਿਸੀ ਜਰੂਰੀ ਕੰਮ ਲਈ ਘਰੋਂ ਬਾਹਰ ਜਾਣਾ ਵੀ ਪੈਂਦਾ ਹਾਂ ਤਾਂ ਮਾਸਕ ਲਗਾ ਕੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਸਮਾਜਿਕ ਦੂਰੀ ਵੀ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਏ ਐਸ ਆਈ ਨਾਮਦੇਵ ਸਿੰਘ, ਏ ਐਸ ਆਈ ਜਨਕ ਰਾਜ, ਵਿਜੈ ਕੁਮਾਰ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।

Related posts

Leave a Reply