ਗੜ੍ਹਦੀਵਾਲਾ / ਹੁਸ਼ਿਆਰਪੁਰ : ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀ ਕੱਢ ਰਹੀ ਸੰਗਤ ਨੂੰ ਇਕ ਕਾਰ ਚਾਲਕ ਵੱਲੋਂ ਟੱਕਰ ਮਾਰਨ ਕਾਰਣ ਇੱਕ ਔਰਤ ਦੀ ਮੌਤ, ਪੰਜ ਜ਼ਖ਼ਮੀ

ਗੜ੍ਹਦੀਵਾਲਾ / ਹੁਸ਼ਿਆਰਪੁਰ  : ਗੜ੍ਹਦੀਵਾਲਾ ਦੇ ਪਿੰਡ ਪੰਡੋਰੀ ਸੂਮਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਪ੍ਰਭਾਤ ਫੇਰੀ ਕੱਢ ਰਹੀ ਸੰਗਤ ਨੂੰ ਇਕ ਕਾਰ ਚਾਲਕ ਵੱਲੋਂ ਟੱਕਰ ਮਾਰਨ ਕਾਰਣ ਇੱਕ ਔਰਤ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ  ਪਿੰਡ ਪੰਡੋਰੀ ਸੂਮਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਦਾ ਗੁਰਪੁਰਬ ਮਨਾਉਣ ਲਈ  ਪ੍ਰਭਾਤ ਫੇਰੀ ਕੱਢੀ ਹੋਈ ਸੀ ਤਾਂ ਹੁਸ਼ਿਆਰਪੁਰ ਦਸੂਹਾ ਰੋਡ ’ਤੇ ਇੱਕ ਕਾਰ ਸੰਗਤ ਨੂੰ ਟੱਕਰ ਮਾਰਦੀ ਹੋਈ ਖੇਤ ਵਿਚ ਪਲ਼ਟ ਗਈ । ਇਸ ਟੱਕਰ ਕਾਰਨ ਗੁਰਮੀਤ ਕੌਰ ਪਤਨੀ ਗੁਰਮੇਲ, ਤਜਿੰਦਰ ਸਿੰਘ ਪੁੱਤਰ ਸਤਨਾਮ ਸਿੰਘ, ਜਸਵਿੰਦਰ ਕੌਰ ਪਤਨੀ ਮੁਖਤਿਆਰ ਸਿੰਘ, ਪਰਮਜੀਤ ਕੌਰ ਪਤਨੀ ਲਖਵਿੰਦਰ ਸਿੰਘ ਗੁਰਬਖਸ਼ ਸਿੰਘ ਪੁੱਤਰ ਬਾਰੂ ਰਾਮ ਵਾਸੀ ਪੰਡੋਰੀ ਸੂਮਲਾਂ ਨੂੰ ਜਖ਼ਮੀ ਕਰ ਦਿੱਤਾ ਤੇ ਇਨ੍ਹਾਂ ਨੂੰ ਪੀਐੱਚਸੀ ਭੂੰਗਾ ਵਿਖੇ ਦਾਖ਼ਲ ਕਰਵਾਇਆ ਗਿਆ।

ਇਸ ਦੌਰਾਨ  ਜਸਵਿੰਦਰ ਕੌਰ ਉਮਰ 45 ਸਾਲ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪੁਲਸ ਨੇ ਜਸਵਿੰਦਰ ਕੌਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸ ਦਾ ਪੋਸਟਮਾਰਟਮ ਸਿਵਲ ਹਸਪਤਾਲ ਹੁਸ਼ਿਆਰਪੁਰ ਕਰਵਾਉਣ ਲਈ ਭੇਜ ਦਿੱਤਾ। ਪੁਲਸ ਨੇ ਕਾਰ ਚਾਲਕ ਰਜਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਸੋਤਲਾ ਨੂੰਗ੍ਰਿਫਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Related posts

Leave a Reply