ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਦੇਣ ਤੋਂ ਕੀਤਾ ਇਨਕਾਰ

ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਸਰਹੱਦ ’ਤੇ ਸਾਲ ਭਰ ਚੱਲੇ ਅੰਦੋਲਨ ਮਗਰੋਂ ਪੰਜਾਬ ’ਚ ਸਿਆਸੀ ਪਾਰਟੀ ਵਜੋਂ ਸਰਗਰਮ ਹੋਏ ਕਿਸਾਨਾਂ ਦੀਆਂ ਆਸਾਂ ’ਤੇ ਪਾਣੀ ਫਿਰ ਗਿਆ ਹੈ। ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।  ਸੰਯੁਕਤ ਸਮਾਜ ਮੋਰਚਾ ਨੇ ਇਸ ਲਈ ਭਾਰਤੀ ਜਨਤਾ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪੰਜਾਬ ਵਿੱਚ ਚੋਣਾਂ ਲੜਨ ਲਈ ਅੰਦੋਲਨਕਾਰੀ ਕਿਸਾਨਾਂ ਦੀਆਂ ਕਈ ਜਥੇਬੰਦੀਆਂ ਨੇ ਸੰਯੁਕਤ ਸਾਂਝਾ ਮੋਰਚਾ ਬਣਾਇਆ ਸੀ। ਮੋਰਚਾ 104 ਸੀਟਾਂ ‘ਤੇ ਆਪਣੇ ਉਮੀਦਵਾਰ ਉਤਾਰ ਚੁੱਕਾ ਹੈ।

ਇਸ ਫਰੰਟ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਸੀ, ਜਿਸ ਦਾ ਆਮ ਆਦਮੀ ਪਾਰਟੀ ਵੱਲੋਂ ਖੁੱਲ੍ਹ ਕੇ ਵਿਰੋਧ ਕੀਤਾ ਜਾ ਰਿਹਾ ਸੀ। ਕਈ ਦਿਨਾਂ ਦੇ ਹੰਗਾਮੇ ਤੋਂ ਬਾਅਦ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚਾ ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਜਿਹੇ ‘ਚ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਸਾਂਝੇ ਮੋਰਚੇ ਨੂੰ ਹੁਣ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਚੋਣ ਨਿਸ਼ਾਨ ਟਰੈਕਟਰ ਨਹੀਂ ਮਿਲੇਗਾ।

 

Related posts

Leave a Reply