ਚੰਡੀਗੜ੍ਹ ਵਿੱਚ ਸਭ ਤੋਂ ਮਹਿੰਗਾ ਟਮਾਟਰ, ਕੀਮਤ ਜਾਣ ਕੇ ਰੰਗ ਹੋ ਜਾਵੇਗਾ ਲਾਲ

ਚੰਡੀਗੜ੍ਹ:   ਵਧਦੀ ਮਹਿੰਗਾਈ ਨੇ ਆਮ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੀਆਂ ਵਧਦੀਆਂ ਕੀਮਤਾਂ ਨੇ ਰਸੋਈ ਦਾ ਬਜਟ ਵਿਗਾੜ ਦਿੱਤਾ ਹੈ। ਦੇਸ਼ ਭਰ ਵਿੱਚ ਹਰੀਆਂ ਸਬਜ਼ੀਆਂ ਮਹਿੰਗੀਆਂ ਹੋ ਗਈਆਂ ਹਨ।

ਭਿੰਡੀ, ਕਰੇਲਾ, ਸ਼ਿਮਲਾ ਮਿਰਚ, ਲੌਕੀ, ਆਲੂ,  ਅਤੇ ਫੁੱਲਗੋਭੀ ਸਮੇਤ ਲਗਭਗ ਹਰ ਤਰ੍ਹਾਂ ਦੀਆਂ ਹਰੀਆਂ ਸਬਜ਼ੀਆਂ ਦੀਆਂ ਕੀਮਤਾਂ ਨੂੰ ਅਸਮਾਨੀ ਚੜ ਗਈਆਂ  ਹਨ ।

ਦਿੱਲੀ-ਐਨਸੀਆਰ ਸਮੇਤ ਕਈ ਰਾਜਾਂ ਵਿੱਚ ਟਮਾਟਰ 250 ਰੁਪਏ ਕਿਲੋ ਵਿਕ ਰਿਹਾ ਹੈ। ਖਾਸ ਗੱਲ ਇਹ ਹੈ ਕਿ ਕਈ ਸ਼ਹਿਰਾਂ ‘ਚ ਇਸ ਦਾ ਰੇਟ ਹੋਰ ਮਹਿੰਗਾ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਸਭ ਤੋਂ ਮਹਿੰਗਾ ਟਮਾਟਰ ਵਿਕ ਰਿਹਾ ਹੈ। ਇੱਥੇ ਇੱਕ ਕਿਲੋ ਟਮਾਟਰ ਦੀ ਕੀਮਤ 350 ਰੁਪਏ ਹੋ ਗਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਪਹਾੜੀ ਰਾਜਾਂ ਵਿੱਚ ਬਰਸਾਤ ਦਾ ਮੌਸਮ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਹਰੀਆਂ ਸਬਜ਼ੀਆਂ ਹੋਰ ਮਹਿੰਗੀਆਂ ਹੋ ਜਾਣਗੀਆਂ। ਮਾਹਿਰਾਂ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਟਮਾਟਰ ਦੀ ਕੀਮਤ ਵਿੱਚ ਹੋਰ ਵਾਧਾ ਹੋ ਸਕਦਾ ਹੈ। ਜੇਕਰ ਮੀਂਹ ਕਾਰਨ ਟਮਾਟਰ ਦੀ ਫ਼ਸਲ ਬਰਬਾਦ ਹੋ ਜਾਂਦੀ ਹੈ ਤਾਂ ਇਸ ਦੀ ਕੀਮਤ 400 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਸਕਦੀ।

 ਅਗਲੇ ਦੋ ਮਹੀਨਿਆਂ ਤੱਕ ਆਮ ਜਨਤਾ ਨੂੰ ਮਹਿੰਗਾਈ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ।

Related posts

Leave a Reply