UPDATED : ਚੰਡੀਗੜ੍, ਪੰਜਾਬ ਅਤੇ ਹਰਿਆਣਾ ਵਿੱਚ ਅਗਲੇ 21 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ : ਮੌਸਮ ਵਿਭਾਗ ਮੁਤਾਬਕ ਅਗਲੇ ਚਾਰ-ਪੰਜ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਕੇਂਦਰ ਅਨੁਸਾਰ ਚੰਡੀਗੜ੍, ਪੰਜਾਬ ਅਤੇ ਹਰਿਆਣਾ ਵਿੱਚ 17 ਤੋਂ 21 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਵੀਰਵਾਰ-ਸ਼ੁੱਕਰਵਾਰ ਰਾਤ ਤੋਂ ਮੌਸਮ ‘ਚ ਬਦਲਾਅ ਦੀ ਸੰਭਾਵਨਾ ਹੈ।

ਵਿਭਾਗ ਦੇ ਅਨੁਸਾਰ, ਇੱਕ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਹਿਮਾਚਲ ਦੇ ਉੱਚੇ ਇਲਾਕਿਆਂ ਵਿੱਚ ਤਾਜ਼ਾ ਬਰਫਬਾਰੀ ਹੋਵੇਗੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਮੀਂਹ ਕਾਰਨ ਤਾਪਮਾਨ ਵਿੱਚ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਆਵੇਗੀ ਅਤੇ ਗਰਮੀ ਤੋਂ   ਲੋਕਾਂ ਨੂੰ ਰਾਹਤ ਮਿਲੇਗੀ।

Related posts

Leave a Reply