ਜਨਤਕ ਸਥਾਨਾਂ ਉਤੇ ਮਾਸਕ ਦੀ ਵਰਤੋਂ ਯਕੀਨੀ ਬਣਾਈ ਜਾਵੇਗੀ-ਡਿਪਟੀ ਕਮਿਸ਼ਨਰ ਮਾਸਕ ਨਾ ਪਾਉਣ ਵਾਲਿਆਂ ਤੇ ਵੀ ਕੀਤੀ ਜਾਵੇਗੀ ਕਾਰਵਾਈ April 23, 2020April 23, 2020 Adesh Parminder Singh ਜਨਤਕ ਸਥਾਨਾਂ ਉਤੇ ਮਾਸਕ ਦੀ ਵਰਤੋਂ ਯਕੀਨੀ ਬਣਾਈ ਜਾਵੇਗੀ-ਡਿਪਟੀ ਕਮਿਸ਼ਨਰਮਾਸਕ ਨਾ ਪਾਉਣ ਵਾਲਿਆਂ ਤੇ ਵੀ ਕੀਤੀ ਜਾਵੇਗੀ ਕਾਰਵਾਈਪਠਾਨਕੋਟ: 23 ਅਪ੍ਰੈਲ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਕੋਵਿਡ 19 ਤੋਂ ਬਚਾਉਣ ਲਈ ਜਨਤਕ ਥਾਵਾਂ ਉਤੇ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਤਾਂ ਕਿ ਕਰੋਨਾ ਵਾਈਰਸ ਦਾ ਵਿਸਥਾਰ ਨਾ ਹੋ ਸਕੇ। ਇਸ ਨੂੰ ਯਕੀਨੀ ਬਨਾਉਣ ਲਈ ਜਿਲ•ਾ ਪ੍ਰਸਾਸਨ ਅਤੇ ਪੰਜਾਬ ਪੁਲਿਸ ਹਰ ਥਾਂ ਨਿਗਰਾਨੀ ਰੱਖੇਗੀ ਅਤੇ ਜੋ ਵੀ ਵਿਅਕਤੀ ਮਾਸਕ ਨਹੀਂ ਪਾਵੇਗਾ ਉਸ ਤੇ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।ਉਨ•ਾਂ ਕਿਹਾ ਕਿ ਇਸ ਖਤਰਨਾਕ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨ•ਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ•ਾਂ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ ਤੋਂ ਦੇਖਿਆ ਜਾਵੇ, ਉਸ ਦਾ ਮਹਾਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇ। ਉਨ•ਾਂ ਜਨਤਕ ਤੌਰ ‘ਤੇ ਮਾਸਕ ਪਹਿਣਨ ਦੇ ਹੁਕਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਹੈ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...