ਜਲੰਧਰ ‘ਚ 2010 ਗਲੇ ਰਾਹੀਂ ਟੈਸਟ, 51669 ਲੋਕਾਂ ਦੀ ਕੀਤੀ ਸਕਰੀਨਿੰਗ- ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ April 25, 2020April 25, 2020 Adesh Parminder Singh ਜਲੰਧਰ ‘ਚ 2010 ਗਲੇ ਰਾਹੀਂ ਟੈਸਟ, 51669 ਲੋਕਾਂ ਦੀ ਕੀਤੀ ਸਕਰੀਨਿੰਗ- ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ* ਲੋਕਾਂ ਨੂੰ ਭਰੋਸਾ ਦੁਆਇਆ ਕਿ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਹਰ ਹਾਲ ‘ਚ ਜਿੱਤਿਆ ਜਾਵੇਗਾ ਜਲੰਧਰ – (ਸੰਦੀਪ ਸਿੰਘ ਵਿਰਦੀ/ ਗੁਰਪ੍ਰੀਤ ਸਿੰਘ) – ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਜ਼ੋਰਦਾਰ ਢੰਗ ਨਾਲ ਪਹਿਚਾਣ ਕਰਨ ਤਹਿਤ ਜ਼ਿਲ•ਾ ਪ੍ਰਸ਼ਾਸਨ ਵਲੋਂ ਜ਼ਿਲ•ੇ ਵਿੱਚ ਹੁਣ ਤੱਕ 2010 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਜਿਨਾਂ ਵਲੋਂ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਦੀ ਅਗਵਾਈ ਕੀਤੀ ਗਈ ਨੇ ਦੱਸਿਆ ਕਿ ਜ਼ਿਲ•ੇ ਵਿੱਚ 2010 ਲੋਕਾਂ ਦੇ ਗਲੇ ਰਾਹੀਂ ਟੈਸਟ ਕੀਤੇ ਗਏ ਹਨ ਅਤੇ ਅੱਜ ਡਾਕਟਰਾਂ ਦੀਆਂ ਟੀਮਾਂ ਵਲੋਂ 380 ਗਲੇ ਦੇ ਸਵੈਬ ਟੈਸਟ ਲਏ ਗਏ ਹਨ। ਉਨ•ਾਂ ਕਿਹਾ ਕਿ ਸਿਵਲ ਹਸਪਤਾਲ ਵਿਖੇ ਬਣਾਏ ਗਏ ਫਲੂ ਕਾਰਨਰ ਵਿਖੇ 97 ਵਿਅਕਤੀਆਂ ਦੀ ਸਕਰੀਨਿੰਗ ਚੱਲ ਕੀਤੀ ਗਈ ਹੈ ਤੇ ਇਨਾਂ 97 ਵਿਅਕਤੀਆਂ ਦੇ ਟੈਸਟ ਲਈ ਨਮੂਨੇ ਲਏ ਗਏ ਹਨ। ਉਨ•ਾਂ ਕਿਹਾ ਕਿ ਹੁਣ ਤੱਕ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਏ 709 ਲੋਕਾਂ ਦੀ ਪਹਿਚਾਣ ਕਰਕੇ ਸੈਂਪਲ ਲਏ ਗਏ ਹਨ ਅਤੇ ਉਨਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਘਰ-ਘਰ ਜਾ ਕੇ ਸਰਵੇ ਕਰਨ ਲਈ 135 ਟੀਮਾਂ ਲਗਾਈਆਂ ਗਈਆਂ ਹਨ ਅਤੇ ਜਿਨਾਂ ਵਲੋਂ 11853 ਘਰਾਂ ਦਾ ਦੌਰਾ ਕਰਕੇ 51669 ਲੋਕਾਂ ਦੀ ਸਕਰੀਨਿੰਗ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਜ਼ਿਲ•ੇ ਵਿੱਚ 6617 ਲੋਕਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ ਜਿਨਾਂ ਵਿਚੋਂ 3699 ਵਲੋਂ 14 ਦਿਨਾਂ ਦਾ ਸਮਾਂ ਪੂਰਾ ਕੀਤਾ ਜਾ ਚੁੱਕਾ ਹੈ ਅਤੇ 2917 ਵਿਅਕਤੀਆਂ ਦਾ ਹੋਮ ਕੁਆਰੰਟੀਨ ਦਾ ਸਮਾਂ ਚੱਲ ਰਿਹਾ ਹੈ। ਉਨ•ਾਂ ਕਿਹਾ ਕਿ ਜ਼ਿਲ•ੇ ਵਿੱਚ ਕੋਈ ਵੀ ਮਰੀਜ਼ ਨਾਜ਼ੁਕ ਹਾਲਤ ਵਿੱਚ ਨਹੀਂ ਹੈ ਜਦਕਿ 6 ਮਰੀਜ਼ਾਂ ਨੂੰ ਸਿਵਲ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਪਰ ਆਪਣੇ ਆਪ ਨੂੰ ਹੋਮ ਕੁਆਰੰਟੀਨ ਕਰਕੇ ਜ਼ਿਲ•ਾ ਪ੍ਰਸ਼ਾਸਨ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਕੰਟੈਨਮੈਂਟ ਜੋਨ ਆਨੰਦ ਨਗਰ, ਰਾਜਾ ਗਾਰਡਨ, ਰਵਿਦਾਸ ਨਗਰ, ਮਿੱਠਾ ਬਜ਼ਾਰ, ਨੀਲਾ ਮਹਿਲ, ਪੁਰਾਣੀ ਸਬਜ਼ੀ ਮੰਡੀ, ਨਰਾਇਣ ਨਗਰ, ਜੱਟ ਪੂਰਾ, ਬਸਤੀ ਸ਼ੇਖ, ਬਾਲਮੀਕੀ ਮੁਹੱਲਾ, ਮਖਦੂਮਪੁਰਾ, ਅਤੇ ਨਿਜ਼ਾਤਮ ਨਗਰ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਨੂੰ ਸੀਲ ਕੀਤਾ ਜਾ ਚੁੱਕਾ ਹੈ। ਉਨ•ਾਂ ਜਲੰਧਰ ਵਾਸੀਆਂ ਨੂੰ ਵਿਸ਼ਵਾਸ਼ ਦੁਆਇਆ ਕਿ ਉਨਾਂ ਦੇ ਸਰਗਰਮ ਸਹਿਯੋਗ ਨਾਲ ਕੋਰੋਨਾ ਵਾਇਰਸ ਖਿਲਾਫ਼ ਜੰਗ ਨੂੰ ਹਰ ਹਾਲਤ ਵਿੱਚ ਜਿੱਤ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਗੁਰੂ ਨਾਨਕ ਮਿਸ਼ਨ ਚੌਕ, ਸਕਾਈਲਾਰਕ ਚੌਕ, ਨਾਮਦੇਵ ਚੌਕ, ਪ੍ਰੈਸ ਕਲੱਬ ਚੌਕ, ਸ੍ਰੀ ਰਾਮ (ਨਹਿਰੂ ਗਾਰਡਨ) ਚੌਕ, ਲਵ ਕੁਸ਼ ਚੌਕ, ਫਗਵਾੜਾ ਗੇਟ, ਮਦਨ ਫਲੌਰ ਮਿਲ ਚੌਕ, ਸ਼ਾਸ਼ਤਰੀ ਮਾਰਕਿਟ, ਜੋਤੀ ਚੌਕ, ਨਕੋਦਰ ਚੌਕ, ਗੁਰੂ ਰਵਿਦਾਸ ਚੌਕ, ਮੈਨਬਰੋ ਚੌਕ, ਮਾਲ ਰੋਡ, ਅਰਬਨ ਅਸਟੇਟ ਫੇਸ-2, ਪਿਮਸ ਰੋਡ ਅਤੇ ਹੋਰ ਥਾਵਾਂ ਵਿਖੇ ਫਲੈਗ ਮਾਰਚ ਕੱਢਿਆ ਗਿਆ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...