ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਜਾਵੇਗਾ ‘ ਹਾਜ਼ਰੀ ਹਫ਼ਤਾ ‘ *

ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਜਾਵੇਗਾ ‘ ਹਾਜ਼ਰੀ ਹਫ਼ਤਾ ‘ *
*ਗੁਰਦਾਸਪੁਰ  (ASHWANI ) *
*ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ‘ ਹਾਜ਼ਰੀ ਹਫ਼ਤਾ ‘ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਮਦਨ ਲਾਲ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜ਼ਰ 2 ਅਗਸਤ ਤੋਂ ਸੂਬੇ ਦੇ ਸਾਰੇ ਸਕੂਲ ਖੁੱਲ ਰਹੇ ਹਨ। ਇਸ ਲਈ ਬੱਚਿਆਂ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਨੂੰ ਜਾਗਰੂਕ ਕਰਨ ਲਈ ਜਿਲ੍ਹਾ ਗੁਰਦਾਸਪੁਰ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ‘ਹਾਜ਼ਰੀ ਹਫ਼ਤਾ ‘ ਮਨਾਇਆ ਜਾਵੇਗਾ।

ਉਨ੍ਹਾਂ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਅਨਾਉਂਸਮੈਂਟ , ਪ੍ਰੈੱਸ ਕਵਰੇਜ ਦੁਆਰਾ ਬੱਚਿਆ ਦੇ ਮਾਤਾ ਪਿਤਾ ਅਤੇ ਬੱਚਿਆਂ ਤੱਕ ਸਕਾਰਤਮਕ ਪਹੁੰਚ ਬਣਾਉਂਦੇ ਹੋਏ , ਸਕੂਲਾਂ ਵਿੱਚ ਬੱਚਿਆਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਸਿੱਖਿਆ ਅਧਿਕਾਰੀਆਂ ਅਤੇ ਸਾਰੇ ਅਧਿਆਪਕਾਂ ਦੀ ਵਿਸ਼ਾਵਾਰ ਰਾਸ਼ਟਰੀ ਪ੍ਰਾਪਤੀ ਸਰਵੇਖਣ ( ਨੈਸ ) ਸਬੰਧੀ ਟ੍ਰੇਨਿੰਗ ਪੂਰੀ ਹੋ ਚੁੱਕੀ ਹੈ ਅਤੇ ਪੀ.ਜੀ.ਆਈ. ਵਿੱਚ ਜਿਸ ਤਰ੍ਹਾਂ ਵਿੱਚ ਪੰਜਾਬ ਵਿੱਚ ਪੂਰੇ ਭਾਰਤ ਵਿੱਚ ਨੰਬਰ 1 ਬਣਿਆ ਹੈ , ਉਸੇ ਤਰ੍ਹਾਂ ਪੰਜਾਬ ਦੀ ਰਾਸ਼ਟਰੀ ਪ੍ਰਾਪਤੀ ਸਰਵੇਖਣ ( ਨੈਸ ) ਵਿੱਚ ਕਾਰਗੁਜ਼ਾਰੀ ਅੱਵਲ ਰਹੇਗੀ। ਇਸ ਮੌਕੇ ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ , ਡਿਪਟੀ ਡੀ.ਈ.ਓ. ਐਲੀ : ਬਲਬੀਰ ਸਿੰਘ ਵੀ ਹਾਜ਼ਰ ਸਨ। *

Related posts

Leave a Reply