ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਸੈਮੀਨਾਰ ਵਿਜਟ ਕਰਕੇ ਨਵ ਨਿਯੁਕਤ ਅਧਿਆਪਕਾਂ ਦੀ ਕੀਤੀ ਹੋਸਲਾ ਅਫ਼ਜਾਈ

ਸਰਕਾਰੀ ਸਕੂਲਾਂ ਵਿੱਚੋਂ ਪੜ੍ਹਕੇ ਸਰਕਾਰੀ ਅਧਿਆਪਕ ਬਣਨ ਦਾ ਅਹਿਸਾਸ ਮਾਣਮੱਤਾ-ਨਵ ਨਿਯੁਕਤ ਅਧਿਆਪਕ

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋਂ ਸੈਮੀਨਾਰ ਵਿਜਟ ਕਰਕੇ ਨਵ ਨਿਯੁਕਤ ਅਧਿਆਪਕਾਂ ਦੀ ਕੀਤੀ ਹੋਸਲਾ ਅਫ਼ਜਾਈ

*ਗੁਰਦਾਸਪੁਰ ,23 ਮਾਰਚ (ਅਸ਼ਵਨੀ  ) *

ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਪ੍ਰਾਪਤ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦਾ ਅਹਿਸਾਸ ਆਪਣੇ-ਆਪ ਵਿੱਚ ਮਾਣਮੱਤਾ ਅਹਿਸਾਸ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਕਾਰੀ ਮੈਰੀਟੋਰੀਅਸ ਸਕੂਲ ਗੁਰਦਾਸਪੁਰ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਹਰਦੀਪ ਸਿੰਘ ਦੀ ਅਗਵਾਈ ਹੇਠ ਪ੍ਰਵੇਸ਼ ਸਿਖਲਾਈ ਸੈਮੀਨਾਰ ਲਗਾ ਰਹੇ ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਵਿਸ਼ੇ ਦੇ ਨਵ ਨਿਯੁਕਤ ਅਧਿਆਪਕਾਂ ਨੇ ਕੀਤਾ। ਕਈ ਮਾਪਿਆਂ ਦੇ ਮਨ੍ਹਾਂ ਵਿੱਚ ਸਰਕਾਰੀ ਸਕੂਲਾਂ ਦੀ ਪੜ੍ਹਾਈ ਪ੍ਰਤੀ ਪਾਏ ਜਾ ਰਹੇ ਸ਼ੰਕਿਆਂ ਦੀ ਨਵਿਰਤੀ ਲਈ ਇਹਨਾਂ ਨਵ-ਨਿਯੁਕਤ ਅਧਿਆਪਕਾਂ ਦੀ ਪ੍ਰਾਪਤੀ ਕਾਫ਼ੀ ਹੈ।

ਵਰਨਣਯੋਗ ਹੈ ਕਿ ਸਰਕਾਰੀ ਅਧਿਆਪਕ ਦੀ ਨੌਕਰੀ ਤੱਕ ਪਹੁੰਚਣ ਲਈ ਇਹਨਾਂ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਦੀ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਕਰਨ ਉਪਰੰਤ ਮਾਸਟਰ ਕਾਡਰ ਦੀ ਮੁਕਾਬਲਾ ਪ੍ਰੀਖਿਆ ਪਾਸ ਕੀਤੀ ਗਈ। ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਨ ਉਪਰੰਤ ਇਸ ਤਰ੍ਹਾਂ ਦੀਆਂ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਵਾਲੇ ਇਹ ਨਵ-ਨਿਯੁਕਤ ਅਧਿਆਪਕ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪੜ੍ਹਾਉਣ ਤਕਨੀਕਾਂ ਵਿੱਚ ਆਈ ਤਬਦੀਲੀ ਦੇ ਗਵਾਹ ਹਨ। ਇਸ ਦੌਰਾਨ ਡੀ.ਈ.ਓ. ਸੈਕੰ: ਹਰਦੀਪ ਸਿੰਘ , ਡੀ.ਈ.ਓ. ਐਲੀ. ਸੁਰਜੀਤਪਾਲ , ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ : ਲਖਵਿੰਦਰ ਸਿੰਘ , ਡੀ. ਐਸ. ਐਮ. ਮਨਜੀਤ ਸਿੰਘ ਸੰਧੂ ਤੇ ਹੋਰ ਅਧਿਕਾਰੀਆਂ ਵੱਲੋਂ ਸੈਮੀਨਾਰ ਵਿਜਟ ਕਰਕੇ ਨਵ ਨਿਯੁਕਤ ਅਧਿਆਪਕਾਂ ਦੀ ਹੋਸਲਾ ਅਫ਼ਜਾਈ ਕੀਤੀ ਜਾ ਰਹੀ ਹੈ।

ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਕੇ ਸਰਕਾਰੀ ਅੰਗਰੇਜ਼ੀ ਮਾਸਟਰ / ਮਿਸਟ੍ਰੈਸ ਦੀ ਨੌਕਰੀ ਪ੍ਰਾਪਤ ਕਰਨ ਵਾਲੇ ਨਵ-ਨਿਯੁਕਤ ਅਧਿਆਪਕਾਂ ਰਾਜਨਦੀਪ ਸਿੰਘ , ਬਬੀਤਾ ਕੁਮਾਰੀ ਤੇ ਮਨਜਿੰਦਰ ਕੌਰ ਨੇ ਦੱਸਿਆ ਕਿ ਸਾਨੂੰ ਸਖਤ ਮੁਕਾਬਲਾ ਪ੍ਰੀਖਿਆਵਾਂ ਪਾਸ ਕਰਨ ਉਪਰੰਤ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਦੇ ਸਮਰੱਥ ਬਣਾਉਣ ਵਿੱਚ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਬਹੁਤ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹਰ ਵਿਸ਼ੇ ਦੇ ਅਧਿਆਪਕ ਵੱਲੋਂ ‘ਰੱਟੇ ਦੀ ਬਜਾਏ ਸਮਝ ਕੇ ਪੜ੍ਹਨ” ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਹਰ ਵਿਸ਼ੇ ਦੀ ਪੜ੍ਹਾਈ ਪ੍ਰੈਕਟੀਕਲ ਪਹੁੰਚ ਨਾਲ ਕਰਵਾਈ ਜਾ ਰਹੀ ਹੈ।

ਸਰਕਾਰੀ ਸਕੂਲਾਂ ਵਿੱਚੋਂ ਸਿੱਖਿਆ ਹਾਸਿਲ ਕਰਕੇ ਸਰਕਾਰੀ ਅਧਿਆਪਕ ਦੀ ਨੌਕਰੀ ਪ੍ਰਾਪਤ ਕਰਨ ਵਿੱਚ ਕਾਮਯਾਬ ਹੋਏ ਇਹਨਾਂ ਅਧਿਆਪਕਾਂ ਨੇ ਕਿਹਾ ਕਿ ਸਾਡੀ ਸਕੂਲ ਪੜ੍ਹਾਈ ‘ਤੇ ਸਾਡੇ ਮਾਪਿਆਂ ਦਾ ਕੋਈ ਬਹੁਤਾ ਖਰਚਾ ਨਹੀਂ ਹੋਇਆ। ਬਤੌਰ ਅਧਿਆਪਕ ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਫੀਸ ਕਿਸੇ ਵੀ ਸਕੂਲ ਦਾ ਪੈਮਾਨਾ ਨਹੀਂ ਹੋ ਸਕਦੀ।ਜਰੂਰੀ ਨਹੀਂ ਕਿ ਵੱਧ ਫੀਸ ਅਦਾ ਕਰਕੇ ਹੀ ਬੱਚਾ ਵਧੀਆ ਸਿੱਖਿਆ ਹਾਸਿਲ ਕਰੇਗਾ।

ਉਹਨਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਲਾਭ ਜਰੂਰ ਲੈਣਾ ਚਾਹੀਦਾ ਹੈ।ਇਸ ਮੌਕੇ ਜ਼ਿਲ੍ਹਾ ਰਿਸੋਰਸ ਪਰਸਨ ਡੀ.ਐਮ. ਅੰਗਰੇਜ਼ੀ / ਸਮਾਜਿਕ ਸਿੱਖਿਆ ਨਰਿੰਦਰ ਸਿੰਘ, ਸੁਮੀਰ ਸ਼ਰਮਾ , ਰਿਸੋਰਸ ਪਰਸਨ ਰਜਨੀ ਸੋਢੀ , ਰਾਮ ਪ੍ਰਕਾਸ਼ , ਅਵਤਾਰ ਸਿੰਘ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਵੀ ਹਾਜ਼ਰ ਸਨ।

Related posts

Leave a Reply