ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਹੋਈ 242003 ਮੀਟ੍ਰਿਕ ਟਨ ਕਣਕ ਦੀ ਖਰੀਦ : ਅਪਨੀਤ ਰਿਆਤ


ਕਿਸਾਨਾਂ ਨੂੰ 338.88 ਕਰੋੜ ਰੁਪਏ ਦੀ ਉਨ੍ਹਾਂ ਦੇ ਖਾਤਿਆਂ ’ਚ ਹੋਈ ਸਿੱਧੀ ਅਦਾਇਗੀ

ਹੁਸ਼ਿਆਰਪੁਰ, 02 ਮਈ(ਚੌਧਰੀ) :ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਨਿਰਵਿਘਨ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ’ਚ 247102 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਦਕਿ ਵੱਖ-ਵੱਖ ਏਜੰਸੀਆਂ ਵਲੋਂ 242003 ਮੀਟ੍ਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 58865 ਮੀਟ੍ਰਿਕ ਟਨ, ਮਾਰਕਫੈਡ ਵਲੋਂ 54335, ਪਨਸਪ ਵਲੋਂ 43605, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ  ਵਲੋਂ 33677 ਅਤੇ ਐਫ.ਸੀ.ਆਈ ਵਲੋਂ 51511ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਅਪਨੀਤ ਰਿਆਤ ਨੇ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 338.88 ਕਰੋੜ ਰੁਪਏ ਦੀ ਉਨ੍ਹਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਤੋਂ ਕਣਕ ਦਾ ਇਕ-ਇਕ ਦਾਣਾ ਖਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਜਿਥੇ ਮੰਡੀਆਂ ਵਿੱਚ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ ਉਥੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਦੇ ਲਈ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ ਦੀ ਸੁਵਿਧਾ ਦੇ ਲਈ ਸ਼ੈਡ, ਪੀਣ ਦਾ ਪਾਣੀ ਆਦਿ ਦੀ ਵੀ ਵਿਵਸਥਾ ਕੀਤੀ ਗਈ ਹੈ।

Related posts

Leave a Reply