ਜਿਲਾ ਹੁਸ਼ਿਆਰਪੁਰ ਚ ਕੋਰੋਨਾ ਨਾਲ ਹੋਇਆਂ 3 ਮੌਤਾਂ,98 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ

ਹੁਸ਼ਿਆਰਪੁਰ 20 ਅਪ੍ਰੈਲ (ਚੌਧਰੀ)  : ਜਿਲੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਦੱਸਿਆ ਅੱਜ ਜਿਲੇ ਵਿੱਚ 2593 ਨਵੇਂ ਸੈਂਪਲ ਲਏ ਗਏ ਹਨ ਅਤੇ 2252 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ 98 ਨਵੇ ਪਾਜੇਟਿਵ ਮਰੀਜ ਮਿਲਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 16722 ਹੋ ਗਈ ਹੈ।

ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 426763 ਸੈਂਪਲ ਲਏ ਗਏ ਹਨ।ਜਿਨ੍ਹਾਂ ਵਿੱਚੋਂ 408089 ਸੈਂਪਲ ਨੈਗਟਿਵ,3558 ਸੈਪਲਾਂ ਦਾ ਰਿਪੋਟ ਦਾ ਇੰਤਜਾਰ ਹੈ ਤੇ 202 ਸੈਂਪਲ ਇਨਵੈਲਡ ਹਨ।ਐਕਟਿਵ ਕੈਸਾਂ ਦੀ ਗਿਣਤੀ 1428 ਹੈ ਜਦ ਕਿ 16000 ਮਰੀਜ ਠੀਕ ਹੋਏ ਹਨ । ਕੁੱਲ ਮੌਤਾਂ ਦੀ ਗਿਣਤੀ 672 ਹੈ।ਜਿਲਾ ਹੁਸ਼ਿਆਰਪੁਰ ਦੇ 98 ਸੈਪਲ ਪਾਜੇਟਿਵ ਆਏ ਹਨ ਜਿਨਾ ਵਿੱਚ ਸ਼ਹਿਰ ਹੁਸ਼ਿਆਰਪੁਰ 18 ਅਤੇ  80 ਸੈਂਪਲ ਬਾਕੀ ਸਿਹਤ ਕੇਦਰਾਂ ਨਾਲ ਸਬੰਧਿਤ ਹਨ । 

ਇਸ ਮੌਕੇ ਉਹਨਾਂ ਇਹ ਵੀ ਦੱਸਿਆ ਜਿਲੇ ਵਿੱਚ ਕੋਰੋਨਾ ਨਾਲ 3 ਮੌਤਾਂ ਹੋਈਆਂ ਹਨ (1) 73  ਸਾਲਾ ਪੁਰਸ਼ ਵਾਸੀ ਫਹਿਤਗੜ ਰੋਡ ਹੁਸ਼ਿਆਰਪੁਰ ਦੀ ਮੌਤ ਨਿੱਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ (2)70 ਸਾਲਾ ਔਰਤ  ਵਾਸੀ ਸ਼ੁੰਦਰਨਗਰ ਹੁਸ਼ਿਆਰਪੁਰ ਦੀਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ  ਵਿਖੇ ਹੋਈ ਹੈ (3)72 ਸਾਲਾ ਪੁਰਸ਼ ਵਾਸੀ ਪੁਜੋਦੱਤਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ ।  

ਉਹਨਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾ ਦਾ ਸਖਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋ ਜਲਦ ਆਪਣਾ ਕੋਵਿਡ 19 ਟੀਕਾਕਰਨ ਨਜਦੀਕੀ ਸਿਹਤ ਸੰਸਥਾਵਾਂ ਤੋ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ ।
v  ਬਾਹਰੋਂ ਆਏ ਪਜੇਟਿਵ ਮਰੀਜ —14
v  ਹੁਸ਼ਿਆਰਪੁਰ ਜਿਲੇ ਦੇ ਮਰੀਜ —98
v  ਟੋਟਲ ਮਰੀਜ ——————-112
 

Related posts

Leave a Reply