ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ, ਸਕੂਲ ਸੁਜਾਨਪੁਰ ਵਿਖੇ World Day of International Justice ਮਨਾਇਆ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ, ਸਕੂਲ ਸੁਜਾਨਪੁਰ ਵਿਖੇ
World Day of International Justice ਮਨਾਇਆ
ਪਠਾਨਕੋਟ 17 ਜੁਲਾਈ ( ਰਾਜਿੰਦਰ ਸਿੰਘ ਰਾਜਨ )
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸਾ ਦੀ ਪਾਲਣਾ ਕਰਦੇ ਹੋਏ ਅਤੇ ਮਾਨਯੋਗ ਜਿਲ੍ਹਾ ਅਤੇ ਸੈਸਨ ਜੱਜ –ਕਮ- ਚੈਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ੍ਰੀ ਮੁਹੰਮਦ ਗੁਲਜਾਰ, ਜੀਆਂ ਦੀ ਅਗਵਾਈ ਹੇਠ ਸ਼੍ਰੀ ਰੰਜੀਵ ਪਾਲ ਸਿੰਘ ਚੀਮਾ, ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ, ਸੁਜਾਨਪੂਰ ਵਿਖੇ World Day of International Justice ਦੇ ਸਬੰਧ ਵਿੱਚ ਵੈਬੀਨਾਰ ਰਾਹੀਂ ਸੈਮੀਨਾਰ ਲਗਾਇਆ ਗਿਆ ।

ਇਸ ਮੋਕੇ ਤੇ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋਂ ਬੱਚਿਆਂ ਨੂੰ ਦੱਸਿਆ ਗਿਆ ਕਿ ਇਹ ਦਿਨ ਇਸ ਲਈ ਮਨਾਇਆ ਜਾਂਦਾ ਹੈ ਕਿਉਂਕਿ ਇਹ ਲੋਕਾਂ ਦੀ ਨਿਆਂ ਦੇ ਹੱਕ ਵਿੱਚ ਜਾਗਰੂਕਤਾ ਅਤੇ ਏਕਤਾ ਵਧਾਉਣ ਦੇ ਨਾਲ ਨਾਲ ਪੀੜਤਾਂ ਦੇ ਅਧਿਕਾਰਾਂ ਨੂੰ ਉਤਸ਼ਾਹਤ ਕਰਨ ਲਈ ਮਹੱਤਵਪੂਰਨ ਹੈ ਇਹ ਦਿਨ ਦੁਨੀਆਂ ਭਰ ਦੇ ਵਿਅਕਤੀਆਂ ਨੂੰ ਗੰਭੀਰ ਚਿੰਤਾਵਾਂ ਤੇ ਕੇਂਦ੍ਰਤ ਕਰਨ ਲਈ ਵੀ ਖਿੱਚਦਾ ਹੈ. ਇਹ ਵਿਅਕਤੀਆਂ ਨੂੰ ਵੱਖ ਵੱਖ ਅਪਰਾਧਾਂ ਤੋਂ ਬਚਾਉਂਦਾ ਹੈ ਅਤੇ ਉਨ੍ਹਾਂ ਨੂੰ ਸਾਵਧਾਨ ਕਰਦਾ ਹੈ ਜੋ ਦੇਸ਼ ਦੀ ਸ਼ਾਂਤੀ, ਸੁਰੱਖਿਆ ਅਤੇ ਤੰਦਰੁਸਤੀ ਨੂੰ ਖ਼ਤਰੇ ਵਿੱਚ ਪਾਉਂਦੇ ਹਨ ਅਤੇ ਨਾਲ ਹੀ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਸਕੀਮਾ ਦੇ ਬਾਰੇ
ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ  ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ 
dtlsa.ptk@punjab.gov.in ਤੇ ਸੰਪਰਕ ਕਰ ਸਕਦੇ ਹੋ ।
ਇਸ ਮੋਕੇ ਤੇ ਸਕੂਲ ਦਾ ਪ੍ਰਿੰਸੀਪਲ ਅਤੇ ਸਕੂਲ ਦੇ ਸਟਾਫ ਮੈਂਬਰ ਵੀ ਹਾਜਰ ਸਨ ।

Related posts

Leave a Reply