*ਜਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀ ਲੰਗਰ ਲਗਾਇਆ ਗਿਆ *

*ਜਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀ ਲੰਗਰ ਲਗਾਇਆ ਗਿਆ *

*ਗੁਰਦਾਸਪੁਰ 14 ਜੁਲਾਈ (ASHWANI ) *

*ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਹਿੱਤ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਡੀ.ਈ.ਓ. ਸੈਕੰ:/ ਐਲੀ: ਹਰਪਾਲ ਸਿੰਘ ਸੰਧਾਵਾਲੀਆ ਦੇ ਸਹਿਯੋਗ ਨਾਲ ਅੱਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਲਾਇਬ੍ਰੇਰੀ ਲੰਗਰ ਲਗਾਇਆ ਗਿਆ। ਇਸ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ , ਉਨ੍ਹਾਂ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਦੇ ਲੋਕਾਂ ਵੱਲੋਂ ਵੱਡੀ ਪੱਧਰ ਤੇ ਸ਼ਮੂਲੀਅਤ ਕਰਕੇ ਇਸ ਲਾਇਬ੍ਰੇਰੀ ਲੰਗਰ ਵਿੱਚੋਂ ਕਿਤਾਬਾਂ ਪ੍ਰਾਪਤ ਕੀਤੀਆਂ। ਜਿਕਰਯੋਗ ਹੈ ਕਿ ਸਕੂਲ ਮੁਖੀਆਂ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਬੱਚਿਆਂ , ਉਨ੍ਹਾਂ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਤੱਕ ਪਹੁੰਚ ਕਰਕੇ ਇਸ ਲਾਇਬ੍ਰੇਰੀ ਲੰਗਰ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਸੀ।

 

ਇਸ ਦੇ ਨਾਲ ਨਾਲ ਡੀ.ਈ.ਓ. ਹਰਪਾਲ ਸਿੰਘ ਸੰਧਾਵਾਲੀਆ , ਡਿਪਟੀ ਡੀ.ਈ.ਓ. ਸੈਕੰ: ਲਖਵਿੰਦਰ ਸਿੰਘ ਤੇ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋ ਲਗਾਏ ਜਾ ਰਹੇ ਲਾਇਬ੍ਰੇਰੀ ਲੰਗਰ ਸੰਬੰਧੀ ਅਧਿਆਪਕਾਂ ਨਾਲ ਆਨ-ਲਾਈਨ ਮੀਟਿੰਗ ਕੀਤੀ ਗਈ ਸੀ ਅਤੇ ਹਰ ਪੱਖੋਂ ਤਿਆਰੀ ਕਰਨ ਲਈ ਕਿਹਾ ਗਿਆ ਸੀ। ਸਿੱਖਿਆ ਅਧਿਕਾਰੀਆਂ ਵੱਲੋਂ ਅੱਜ ਵੱਖ ਵੱਖ ਸਕੂਲ ਵਿਜਟ ਕਰਕੇ ਲਾਇਬ੍ਰੇਰੀ ਲੰਗਰ ਦਾ ਜਾਇਜਾ ਲਿਆ ਤੇ ਅਧਿਆਪਕਾਂ ਦੁਆਰਾਂ ਕੀਤੇ ਜਾ ਰਹੇ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਅਧਿਆਪਕਾਂ ਵੱਲੋਂ ਜਿੱਥੇ ਸਕੂਲ ਦੇ ਬੱਚਿਆਂ ਨੂੰ ਪੁਸਤਕਾਂ ਪੜ੍ਹਨ ਲਈ ਜਾਰੀ ਕੀਤੀਆਂ ਉੱਥੇ ਬਹੁਤ ਸਾਰੇ ਸਕੂਲ ਮੁਖੀਆਂ ਵੱਲੋਂ ਆਪਣੇ ਸਕੂਲਾਂ ਦੇ ਗੇਟ ਅੱਗੇ ਪੁਸਤਕਾਂ ਦੇ ਸਟਾਲ ਲਗਾਏ ਸਨ ਤਾਂ ਜੋ ਸਮਾਜਿਕ ਭਾਈਚਾਰੇ ਨਾਲ ਸੰਬੰਧਤ ਲੋਕ ਇਸ ਇਸ ਲਾਇਬ੍ਰੇਰੀ ਲੰਗਰ ਦਾ ਲਾਭ ਪ੍ਰਾਪਤ ਕਰ ਸਕਣ। ਇਸ ਸੰਬੰਧੀ ਸਕੂਲ ਮੁਖੀਆਂ ਵੱਲੋਂ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੇ ਗਿਆਨ ਵਿੱਚ ਵਾਧਾ ਕਰਨ ਕਰਨ ਲਈ ਭਵਿੱਖ ਵਿੱਚ ਅਜਿਹੇ ਲਾਇਬ੍ਰੇਰੀ ਲੰਗਰ ਲਗਾਉਣੇ ਚਾਹੀਦੇ ਹਨ। ਇਸ ਲਾਇਬ੍ਰੇਰੀ ਲੰਗਰ ਤੋਂ ਅਧਿਆਪਕ ਤੇ ਵਿਦਿਆਰਥੀ ਕਾਫ਼ੀ ਖੁਸ਼ ਨਜ਼ਰ ਆਏ। *

Related posts

Leave a Reply