ਜਿਲ੍ਹਾ ਪਠਾਨਕੋਟ ਵਿੱਚ ਕਣਕ ਦੀ ਲਿਫਟਿੰਗ ਵਿੱਚ ਲਿਆਂਦੀ ਜਾ ਰਹੀ ਤੇਜੀ -ਡਿਪਟੀ ਕਮਿਸ਼ਨਰ ਸੰਯਮ ਅਗਰਵਾਲ

ਜਿਲ੍ਹਾ ਪਠਾਨਕੋਟ ਵਿੱਚ ਕਣਕ ਦੀ ਲਿਫਟਿੰਗ ਵਿੱਚ ਲਿਆਂਦੀ ਜਾ ਰਹੀ ਤੇਜੀ -ਡਿਪਟੀ ਕਮਿਸ਼ਨਰ

ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਸਨੀਵਾਰ ਤੱਕ ਪਹੁੰਚੀ 79719  ਮੀਟਰਿਕ ਟਨ ਕਣਕ , ਜਿਸ ਵਿੱਚੋਂ ਕੀਤੀ ਗਈ 79704 ਮੀਟਰਿਕ ਟਨ ਕਣਕ ਦੀ ਕੀਤੀ ਖਰੀਦ

ਪਠਾਨਕੋਟ: 9 ਮਈ ( ਰਾਜਿੰਦਰ ਸਿੰਘ ਰਾਜਨ) ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪ੍ਰਸਾਸਨ ਵੱਲੋਂ ਸਾਲ 2021 ਲਈ ਕਣਕ ਦੀ ਆਮਦ ਦਾ  ਟੀਚਾ 60792 ਮੀਟਰਿਕ ਟਨ ਨਿਰਧਾਰਤ ਕੀਤਾ ਗਿਆ ਸੀ ਪਰ ਇਸ ਸਾਲ ਕਣਕ ਦੀ ਫਸ਼ਲ ਜਿਲ੍ਹਾ ਪਠਾਨਕੋਟ ਵਿੱਚ ਪਹਿਲਾ ਨਾਲੋਂ ਚੰਗੀ ਹੋਣ ਕਰਕੇ ਸਨੀਵਾਰ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ ਕਣਕ ਦੀ ਆਮਦ ਕਰੀਬ 80 ਹਜਾਰ ਮੀਟਰਿਕ ਟਨ ਦੇ ਨਜਦੀਕ ਪਹੁੰਚ ਗਈ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 79719 ਮੀਟਰਿਕ ਟਨ ਕਣਕ ਪਹੁੰਚੀ  ਹੈ ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆ ਵੱਲੋਂ 79704 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਹੁਣ ਤੱਕ ਖਰੀਦ ਕੀਤੀ ਗਈ ਕਣਕ ਵਿੱਚੋਂ ਪਨਗ੍ਰੇਟ ਵੱਲੋਂ 27359 ਮੀਟਰਿਕ ਟਨ, ਮਾਰਕਫੈਡ  ਵੱਲੋਂ 13395 ਮੀਟਰਿਕ ਟਨ, ਪਨਸਪ ਵੱਲੋਂ 14579 ਮੀਟਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 9957 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 14414 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾ ਕਿਹਾ ਕਿ ਵਿਭਾਗੀ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਕਣਕ ਦੀ ਲਿਫਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਮੰਡੀਆਂ ਵਿੱਚ ਕਣਕ ਦੀ ਆਮਦ ਨੇ ਜਿਆਦਾ ਤੇਜੀ ਲਿਆਂਦੀ ਹੈ, ਉਨ੍ਹਾਂ ਕਿਹਾ ਕਿ ਇਹ ਇੱਕ ਬਹੁਤ ਹੀ ਵਧੀਆਂ ਉਪਰਾਲਾ ਸੀ ਕਿ ਕੋਵਿਡ ਦੀ ਦੂਸਰੀ ਲਹਿਰ ਦੇ ਚਲਦਿਆਂ ਵੀ ਬਹੁਤ ਹੀ ਯੋਜਨਾ ਨਾਲ ਕਣਕ ਮੰਡੀਆਂ ਵਿੱਚੋਂ ਕਣਕ ਦੀ ਖਰੀਦ ਕੀਤੀ ਗਈ ਅਤੇ ਕਿਸੇ ਵੀ ਕਿਸਾਨ ਨੂੰ ਕੋਈ ਵੀ ਪ੍ਰੇਸਾਨੀ ਨਹੀਂ ਆਉਂਣ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਾਰੇ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਹੈ ਕਿ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੋ ਤਾਂ ਜੋ ਜਿਲ੍ਹੇ ਅੰਦਰ ਕਰੋਨਾ ਦੇ ਪ੍ਰਭਾਵ ਨੂੰ ਖਤਮ ਕੀਤਾ ਜਾ ਸਕੇ। 

Related posts

Leave a Reply