ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲੇ ਅੰਦਰ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ – ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ

ਲੋਕ ਸਮਾਜਿਕ ਦੂਰੀ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ
ਜਿਲਾ ਪ੍ਰਸ਼ਾਸਨ ਵਲੋਂ ਲੰਗਰ ਵਰਤਾਉਣ ਜਾਂ ਰਾਸ਼ਨ ਵੰਡਣ ਸਮੇਂ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ
ਗੁਰਦਾਸਪੁਰ, 5 ਅਪ੍ਰੈਲ ( ASHWANI KUMAR) ਕਰੋਨਾ ਵਾਇਰਸ ਦੇ ਬਚਾਅ ਦੇ ਮੱਦੇਨਜ਼ਰ ਜਿਲੇ ਅੰਦਰ ਕਰਫਿਊ ਲਗਾਇਆ ਹੈ ਅਤੇ ਇਸ ਦੋਰਾਨ ਲੋਕਾਂ ਨੂੰ ਘਰਾਂ ਵਿਚ ਰਹਿਣ ਨੂੰ ਅਪੀਲ ਕੀਤੀ ਗਈ ਹੈ ਅਤੇ ਸਮਾਜਿਕ ਦੂਰੀ ਬਣਾਉਣ ਲਈ ਕਿਹਾ ਗਿਆ ਹੈ। ਸ. ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲੇ ਅੰਦਰ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਗਈ ਹੈ ਅਤੇ ਲੋਕਾਂ ਨੂੰ ਰਾਸ਼ਨ ਵੰਡਣ ਸਮੇਂ ਜਾਂ ਲੰਗਰ ਵਰਤਾਉਣ ਸਮੇਂ ਸਮਾਜਿਕ ਦੂਰੀ ਬਣਾ ਕੇ ਰੱਖਣ ਲਈ ਕਿਹਾ ਗਿਆ ਹੈ ਤਾਂ ਜੋ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਸ. ਬੱਲ ਨੇ ਅੱਗੇ ਦੱਸਿਆ ਕਿ ਸਬਜ਼ੀਆਂ ਮੰਡੀਆਂ ਵਿਚ ਆੜ•ਤੀਏ ਅਤੇ ਦੁਕਾਨਾਦਰਾਂ ਨੂੰ ਸਮਾਜਿਕ ਦੂਰੀ ਬਣਾ ਕੇ ਖਰੀਦੋ ਫਰੋਕਤ ਕਰਨ ਦੀ ਹਦਾਇਤ ਕੀਤੀ ਗਈ ਹੈ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨਾਂ ਦੱਸਿਆ ਕਿ ਕਰਿਆਨੇ ਅਤੇ ਮੈਡੀਕਲ ਸਟੋਰਾਂ ਵਾਲੇ ਵੀ ਸਮਾਜਿਕ ਦੂਰੀ ਦੀ ਪਾਲਣਾ ਕਰਨ ਅਤੇ ਕਰੋਨਾ ਵਾਇਰਸ ਦੇ ਬਚਾਅ ਲਈ ਲਗਾ ਕਰਫਿਊ ਦੀ ਹਦਾਇਤਾਂ ਦੀ ਪਾਲਣਾ ਕਰਨ।
ਐਸ.ਡੀ.ਐਮ ਬੱਲ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰ ਰਹੋ ਸੁਰੱਖਿਅਤ ਰਹੋ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਵੋ ਅਤੇ ਸਮਾਜਿਕ ਦੂਰੀ ਬਣਾ ਕੇ ਰੱਖੋ। ਉਨਾਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਤਕ ਜਰੂਰੀ ਵਸਤਾਂ ਦੀ ਸਪਲਾਈ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਕਰਫਿਊ ਦੋਰਾਨ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

Related posts

Leave a Reply