HOSHIARPUR : ਡਿਪਟੀ ਕਮਿਸ਼ਨਰ ਨੇ ਕੀਤਾ ਪੋਲਿੰਗ ਬੂਥਾਂ ਦਾ ਦੌਰਾ

-ਮਾਡਲ ਪੋਲਿੰਗ ਬੂਥ ਬਣੇ ਖਿੱਚ ਦਾ ਕੇਂਦਰ, ਨੌਜਵਾਨਾਂ ਨੇ ਉਤਸ਼ਾਹ ਨਾਲ ਸੈਲਫੀ ਪੁਆਇੰਟ ‘ਤੇ ਖਿੱਚੀ ਸੈਲਫੀ
HOSHIARPUR (ADESH PARMINDER SINGH) : ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਅੱਜ ਹੋ ਰਹੀਆਂ ਪੰਚਾਇਤੀ ਚੋਣਾਂ ਸਬੰਧੀ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਜਿੱਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਥੇ ਚੋਣ ਅਮਲੇ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ। ਉਨ•ਾਂ ਚੋਣ ਸਟਾਫ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਨ•ਾਂ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਹਨ।
ਸਰਕਾਰੀ ਸਕੂਲ ਬਾਗਪੁਰ ਵਿਖੇ ਬਣੇ ਦੋ ਮਾਡਲ ਪੋਲਿੰਗ ਬੂਥਾਂ ਦਾ ਦੌਰਾ ਕਰਦਿਆਂ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਇਥੇ ਵੋਟਰਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਨੌਜਵਾਨਾਂ ਵੋਟਰਾਂ ਦੇ ਆਕਰਸ਼ਨ ਲਈ ਸੈਲਫੀ ਪੁਆਇੰਟ ਬਣਾਇਆ ਗਿਆ, ਜਿੱਥੇ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਨੌਜਵਾਨਾਂ ਨੇ ਪੂਰੇ ਉਤਸ਼ਾਹ ਨਾਲ ਸੈਲਫੀ ਖਿੱਚੀ।

ਇਸ ਤੋਂ ਇਲਾਵਾ ਵਲੰਟੀਅਰਾਂ ਵਲੋਂ ਬਜ਼ੁਰਗਾਂ ਅਤੇ ਦਿਵਆਂਗਜਨ ਨੂੰ ਪਹਿਲ ਦੇ ਆਧਾਰ ‘ਤੇ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਉਨ•ਾਂ ਕਿਹਾ ਕਿ ਵਹੀਲ ਚੇਅਰ ਦਾ ਵੀ ਵਿਸ਼ੇਸ਼ ਤੌਰ ‘ਤੇ ਪ੍ਰਬੰਧ ਕੀਤਾ ਗਿਆ, ਤਾਂ ਜੋ ਦਿਵਆਂਗਜਨ ਵੋਟਰਾਂ ਨੂੰ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸਾਸ਼ਨ ਦੀ ਅਗਵਾਈ ਵਿਚ ‘ਕਰਵੱਟ ਏਕ ਬਦਲਾਵ’ ਵਲੋਂ ਵੋਟਰਾਂ ਨੂੰ ਵਧੀਆ ਮਹਿਸੂਸ ਕਰਵਾਉਣ ਲਈ ਜਿੱਥੇ ਬੂਥਾਂ ਨੂੰ ਬਹੁਤ ਹੀ ਸੋਹਣੇ ਤਰੀਕੇ ਨਾਲ ਸਜਾਇਆ ਗਿਆ, ਉਥੇ ਸਜਾਈ ਗਈ ਰੰਗੋਲੀ ਵੀ ਖਿੱਚ ਦਾ ਕੇਂਦਰ ਰਹੀ। ਵੋਟਰਾਂ ਲਈ ਵੇਟਿੰਗ ਰੂਮ ਤੋਂ ਇਲਾਵਾ ਪੜ•ਨ ਲਈ ਅਖਬਾਰ ਅਤੇ ਪੀਣ ਵਾਲੇ ਪਾਣੀ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਉਨ•ਾਂ ਕਿਹਾ ਕਿ ਵਲੰਟੀਅਰਾਂ ਵਲੋਂ ਵੋਟਰਾਂ ਦਾ ਸਵਾਗਤ ਅਤੇ ਜਾਣ ਸਮੇਂ ਧੰਨਵਾਦ ਵੀ ਕੀਤਾ ਜਾਂਦਾ ਸੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ, ਕਰਵੱਟ ਏਕ ਬਦਲਾਵ ਤੋਂ ਸ਼੍ਰੀ ਆਯੁਸ਼ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

Related posts

Leave a Reply