-ਕਿਹਾ, ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਖੇਤਾਂ ‘ਚ ਹੀ ਪ੍ਰਬੰਧਨ ਕਰਨ ਲਈ ਸਹਾਈ ਸਾਬਤ ਹੋ ਰਹੇ ਨੇ ਮਸ਼ੀਨਰੀ ਬੈਂਕ
-ਲਾਂਬੜਾ-ਕਾਂਗੜੀ ਕੋ-ਮਲਟੀਪਰਪਜ਼ ਸੋਸਾਇਟੀ ਅਤੇ ਕਲਗੀਧਰ ਐਗਰੀਕਲਚਰ ਡਿਵੈਲਪਮੈਂਟ ਤੇ ਵੈਲਫੇਅਰ ਸੋਸਾਇਟੀ ਵਲੋਂ ਕਿਸਾਨਾਂ ਨੂੰ ਕਿਰਾਏ ‘ਤੇ ਦਿੱਤੀਆਂ ਜਾ ਰਹੀਆਂ ਨੇ ਆਧੁਨਿਕ ਮਸ਼ੀਨਾਂ
ਹੁਸ਼ਿਆਰਪੁਰ, 17 ਸਤੰਬਰ:
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅੱਜ ਲਾਂਬੜਾ-ਕਾਂਗੜੀ ਕੋ-ਮਲਟੀਪਰਪਜ਼ ਸੋਸਾਇਟੀ ਅਤੇ ਕਲਗੀਧਰ ਐਗਰੀਕਲਚਰ ਡਿਵੈਲਪਮੈਂਟ ਤੇ ਵੈਲਫੇਅਰ ਸੋਸਾਇਟੀ ਦਾ ਦੌਰਾ ਕਰਕੇ ਫਾਰਮ ਮਸ਼ੀਨਰੀ ਬੈਂਕਾਂ ਦਾ ਨਿਰੀਖਣ ਕੀਤਾ। ਉਨ•ਾਂ ਸ਼ਲਾਘਾ ਕਰਦਿਆਂ ਕਿਹਾ ਕਿ ਉਕਤ ਸੋਸਾਇਟੀਆਂ ਵਲੋਂ ਫਾਰਮ ਮਸ਼ੀਨਰੀ ਬੈਂਕ ਸਥਾਪਿਤ ਕੀਤੇ ਗਏ ਹਨ, ਜਿਸ ਰਾਹੀਂ ਕਿਸਾਨਾਂ ਨੂੰ ਕਿਰਾਏ ‘ਤੇ ਆਧੁਨਿਕ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕਿਸਾਨ ਤੰਦਰੁਸਤ ਖੇਤੀ ਕਰ ਸਕਣ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਇਹ ਮਸ਼ੀਨਰੀ ਬੈਂਕ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਲਈ ਕਾਫ਼ੀ ਲਾਹੇਵੰਦ ਸਾਬਤ ਹੋ ਰਹੇ ਹਨ। ਉਨ•ਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਏ ਬਗੈਰ ਖੇਤਾਂ ਵਿੱਚ ਹੀ ਇਸ ਦਾ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਆਧੁਨਿਕ ਮਸ਼ੀਨਾਂ ਦੀ ਬਹੁਤ ਲੋੜ ਹੈ ਅਤੇ ਇਲਾਕੇ ਦੇ ਕਿਸਾਨ ਉਕਤ ਸੋਸਾਇਟੀਆਂ ਤੋਂ ਇਹ ਮਸ਼ੀਨਾਂ ਕਿਰਾਏ ‘ਤੇ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਲਾਂਬੜਾ-ਕਾਂਗੜੀ ਕੋ-ਮਲਟੀਪਰਪਜ਼ ਸੋਸਾਇਟੀ ਦਾ ਦੌਰਾ ਕਰਦਿਆਂ ਕਿਹਾ ਕਿ ਫਾਰਮ ਮਸ਼ੀਨਰੀ ਬੈਂਕ ‘ਤੇ ਖੇਤੀਬਾੜੀ ਵਿਭਾਗ ਵਲੋਂ ਸੋਸਾਇਟੀ ਨੂੰ 40 ਫੀਸਦੀ ਸਬਸਿਡੀ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਇਸ ਸੋਸਾਇਟੀ ਵਲੋਂ ਕਿਸਾਨਾਂ ਨੂੰ ਆਧੁਨਿਕ ਮਸ਼ੀਨਾਂ ਅਤੇ ਖੇਤੀਬਾੜੀ ਨੂੰ ਹੋਰ ਲਾਹੇਵੰਦ ਧੰਦਾ ਬਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ•ਾਂ ਜਿੰਮ ਦਾ ਦੌਰਾ ਕਰਦਿਆਂ ਕਿਹਾ ਕਿ ਨੌਜਵਾਨਾਂ ਅੰਦਰ ਸਰੀਰਕ ਤੰਦਰੁਸਤੀ ਬਰਕਰਾਰ ਰੱਖਣ ਦਾ ਰੁਝਾਨ ਪੈਦਾ ਕਰਨ ਲਈ ਸੋਸਾਇਟੀ ਵਲੋਂ ਇਹ ਸ਼ਲਾਘਾਯੋਗ ਕਦਮ ਪੁੱਟਿਆ ਗਿਆ ਹੈ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਸਰੀਰ ਨੂੰ ਸਿਹਤਮੰਦ ਅਤੇ ਤੰਦਰੁਸਤ ਬਣਾਉਣ ਵੱਲ ਧਿਆਨ ਦੇਣ। ਉਨ•ਾਂ ਪਿੰਡ ਆਲੋਵਾਲ ਵਿਖੇ ਕਲਗੀਧਰ ਐਗਰੀਕਲਚਰ ਡਿਵੈਲਪਮੈਂਟ ਤੇ ਵੈਲਫੇਅਰ ਸੋਸਾਇਟੀ ਵਲੋਂ 10 ਲੱਖ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਗਏ ਫਾਰਮ ਮਸ਼ੀਨਰੀ ਬੈਂਕ ਦਾ ਦੌਰਾ ਕਰਦਿਆਂ ਗਰੁੱਪ ਦੇ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਜਿਥੇ ਜਾਣਕਾਰੀ ਪ੍ਰਾਪਤ ਕੀਤੀ, ਉਥੇ ਵੱਧ ਤੋਂ ਵੱਧ ਕਿਸਾਨਾਂ ਨੂੰ ਆਧੁਨਿਕ ਖੇਤੀ ਨਾਲ ਜੋੜਨ ਲਈ ਕਿਹਾ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਫਾਰਮ ਮਸ਼ੀਨਰੀ ਬੈਂਕ ਵਿੱਚ ਐਸ.ਐਮ.ਐਸ. ਸਿਸਟਮ, ਹੈਪੀ ਸੀਡਰ, ਰਿਵਰਸੀਬਲ ਮੋਲਡ ਬੋਲਡ ਪਲੋਅ, ਮਲਚਰ ਤੇ ਪੈਡੀ ਸਟਰਾਅ ਚੌਪਰ ਤੇ ਸ਼ਰੈਡਰ ਖਰੀਦੇ ਗਏ ਹਨ। ਉਨ•ਾਂ ਕਿਹਾ ਕਿ ਇਨ•ਾਂ ਮਸ਼ੀਨਾਂ ਨੂੰ ਨੇੜਲੇ ਪਿੰਡਾਂ ਦੇ ਕਿਸਾਨ ਕਿਰਾਏ ‘ਤੇ ਲੈ ਕੇ ਫ਼ਸਲਾਂ ਦੀ ਰਹਿੰਦ-ਖੂਹੰਦ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਲਈ ਵਰਤ ਰਹੇ ਹਨ। ਉਨ•ਾਂ ਕਿਹਾ ਕਿ ਇਸ ਫਾਰਮ ਮਸ਼ੀਨਰੀ ਬੈਂਕ ਨੂੰ ਇਨ-ਸੀਟੂ ਸੀ.ਆਰ.ਐਮ. ਸਕੀਮ ਅਧੀਨ 80 ਫੀਸਦੀ ਸਬਸਿਡੀ ਦਿੱਤੀ ਜਾਣੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੇ ਕੁਮਾਰ, ਉਕਤ ਸੋਸਾਇਟੀਆਂ ਦੇ ਮੈਂਬਰਾਂ ਤੋਂ ਇਲਾਵਾ ਡਾ. ਸੁਰਿੰਦਰ ਸਿੰਘ, ਡਾ. ਜਸਵੀਰ ਸਿੰਘ, ਡਾ. ਦੀਪਕ ਪੁਰੀ, ਇੰਜੀਨੀਅਰ ਅਰੁਣ ਕੁਮਾਰ ਸ਼ਰਮਾ ਅਤੇ ਸ੍ਰੀ ਅਵਤਾਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp