ਡਿਪਟੀ ਕਮਿਸ਼ਨਰ: ਹਸਪਤਾਲਾਂ ਵਿੱਚ ਬੈੱਡਾਂ ਦੀ ਸਮਰੱਥਾ ਤੇ ਸਥਿਤੀ ਜਾਣਨ ਸਬੰਧੀ ਲਿੰਕ ਜਾਰੀ, ਹਰ ਦੋ ਘੰਟਿਆਂ ਬਾਅਦ ਮਿਲੇਗੀ ਨਵੀਂ ਅਪਡੇਟ

ਹਸਪਤਾਲਾਂ ਵਿੱਚ ਬੈੱਡਾਂ ਦੀ ਸਮਰੱਥਾ ਤੇ ਸਥਿਤੀ ਜਾਣਨ ਸਬੰਧੀ ਲਿੰਕ ਜਾਰੀ
                        ਹਰ ਦੋ ਘੰਟਿਆਂ ਬਾਅਦ ਮਿਲੇਗੀ ਨਵੀਂ ਅਪਡੇਟ
ਬਠਿੰਡਾ, 11 ਮਈ : ਕਰੋਨਾ ਮਹਾਂਮਾਰੀ ਦੇ ਦਿਨ-ਬ-ਦਿਨ ਵਧ ਰਹੇ ਪ੍ਰਕੋਪ ਨਾਲ ਨਜਿੱਠਣ ਲਈ  ਸੂਬਾ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਮੱਦੇਨਜ਼ਰ ਹੀ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲੇ ਵਿੱਚ ਕੋਵਿਡ ਮਰੀਜ਼ਾਂ ਦਾ ਇਲਾਜ ਕਰ ਰਹੇ ਹਸਪਤਾਲਾਂ ਵਿੱਚ ਬੈੱਡਾਂ ਦੀ ਸਮਰੱਥਾ ਅਤੇ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਨ ਲਈ http://covid.punjabgovbti.in  ਲਿੰਕ ਜਾਰੀ ਕੀਤਾ ਹੈ।  ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਸਾਂਝੀ ਕੀਤੀ।
                   ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬੀ.ਸ੍ਰੀਨਿਵਾਸਨ ਨੇ ਦੱਸਿਆ ਕਿ ਇਸ ਲਿੰਕ ਤੋਂ ਹਰ ਜ਼ਿਲਾ ਵਾਸੀ ਜ਼ਿਲੇ ਅੰਦਰਲੇ ਕੋਵਿਡ ਕੇਸਾਂ ਸਬੰਧੀ ਮਰੀਜ਼ਾਂ ਦਾ ਇਲਾਜ ਕਰ ਰਹੇ ਹਸਪਤਾਲਾਂ ਵਿੱਚ ਲੈਵਲ 2 ਤੇ ਲੈਵਲ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਮਰੱਥਾ ਤੇ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰ ਸਕੇਗਾ।
                   ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਵੱਲੋਂ ਬਣਾਈ ਗਈ ਵਿਸ਼ੇਸ਼ ਟੀਮ ਵੱਲੋਂ ਇਸ ਲਿੰਕ ‘ਤੇ ਹਰ ਦੋ ਘੰਟਿਆਂ ਬਾਅਦ ਹਸਪਤਾਲਾਂ ਵਿੱਚ ਕੋਵਿਡ ਮਰੀਜ਼ਾਂ ਸਬੰਧੀ ਲੈਵਲ 2 ਤੇ ਲੈਵਲ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਮਰੱਥਾ ਤੇ ਸਥਿਤੀ ਸਬੰਧੀ ਜਾਣਕਾਰੀ ਅਪਡੇਟ ਕੀਤੀ ਜਾਵੇਗੀ। ਉਨਾਂ  ਉਮੀਦ ਕੀਤੀ ਕਿ ਜ਼ਿਲਾ ਵਾਸੀ ਇਸ ਲਿੰਕ ਰਾਹੀਂ ਬੈੱਡਾਂ ਦੀ ਸਥਿਤੀ ਤੇ ਸਮਰੱਥਾ ਬਾਰੇ ਤਾਜ਼ਾ ਜਾਣਕਾਰੀ ਹਾਸਿਲ ਕਰਕੇ ਇਸਦਾ ਲਾਹਾ ਉਠਾ ਸਕਣਗੇ।

Related posts

Leave a Reply