* ਡਿਪਟੀ ਡੀ.ਈ.ਓ. ਬਲਬੀਰ ਸਿੰਘ ਵੱਲੋਂ ਸਕੂਲ ਅਧਿਆਪਕਾਂ ਦੀ ਕੀਤੀ ਹੋਸਲਾ ਅਫ਼ਜਾਈ *

* ਸਰਕਾਰੀ ਪ੍ਰਾਇਮਰੀ ਸਕੂਲ ਬਾਬੋਵਾਲ ਵਿਖੇ ਲਾਇਬ੍ਰੇਰੀ ਲੰਗਰ ਲਗਾਇਆ ਗਿਆ *

* ਡਿਪਟੀ ਡੀ.ਈ.ਓ. ਬਲਬੀਰ ਸਿੰਘ ਵੱਲੋਂ ਸਕੂਲ ਅਧਿਆਪਕਾਂ ਦੀ ਕੀਤੀ ਹੋਸਲਾ ਅਫ਼ਜਾਈ *

*ਗੁਰਦਾਸਪੁਰ 14 ਜੁਲਾਈ (ASHWANI ) *

*ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਹਿੱਤ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਡੀ.ਈ.ਓ. ਸੈਕੰ:/ ਐਲੀ: ਹਰਪਾਲ ਸਿੰਘ ਸੰਧਾਵਾਲੀਆ ਦੇ ਸਹਿਯੋਗ ਨਾਲ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਾਬੋਵਾਲ ਬਲਾਕ ਗੁਰਦਾਸਪੁਰ 2 ਵਿਖੇ ਲਾਇਬ੍ਰੇਰੀ ਲੰਗਰ ਲਗਾਇਆ ਗਿਆ ਜਿਸ ਵਿੱਚ ਵਿਦਿਆਰਥੀਆਂ , ਉਨ੍ਹਾਂ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਦੇ ਲੋਕਾਂ ਵੱਲੋਂ ਵੱਡੀ ਪੱਧਰ ਤੇ ਸ਼ਮੂਲੀਅਤ ਕਰਕੇ ਇਸ ਲਾਇਬ੍ਰੇਰੀ ਲੰਗਰ ਵਿੱਚੋਂ ਕਿਤਾਬਾਂ ਪ੍ਰਾਪਤ ਕੀਤੀਆਂ। ਇਸ ਦੌਰਾਨ ਡਿਪਟੀ ਡੀ.ਈ.ਓ. ਐਲੀ: ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸਕੂਲ ਵਿਜਟ ਕਰਕੇ ਅਧਿਆਪਕਾਂ ਤੇ ਬੱਚਿਆ ਦੀ ਹੋਸਲਾ ਅਫ਼ਜਾਈ ਕੀਤੀ।

ਇਸ ਦੌਰਾਨ ਉਨ੍ਹਾਂ ਸਿੱਖਿਆ ਵਿਭਾਗ ਵੱਲੋਂ ਬੱਚਿਆ ਦੇ ਗਿਆਨ ਵਿੱਚ ਵਾਧਾ ਕਰਨ ਲਈ ਲਗਾਏ ਗਏ ਲਾਇਬ੍ਰੇਰੀ ਲੰਗਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀ ਲੰਗਰ ਬੱਚਿਆ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਅਧਿਆਪਕਾਂ ਦੁਆਰਾਂ ਕੀਤੀ ਜਾ ਰਹੀ ਮਿਹਨਤ ਨੂੰ ਸਲਾਹਿਆ। ਜਿਕਰਯੋਗ ਹੈ ਕਿ ਸਕੂਲ ਮੁਖੀਆਂ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਬੱਚਿਆਂ , ਉਨ੍ਹਾਂ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਤੱਕ ਪਹੁੰਚ ਕਰਕੇ ਇਸ ਲਾਇਬ੍ਰੇਰੀ ਲੰਗਰ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਸੀ।

ਇਸ ਸੰਬੰਧੀ ਸਕੂਲ ਮੁਖੀ ਕ੍ਰਿਸ਼ਨਾਂ ਦੇਵੀ ਵੱਲੋਂ ਸਿੱਖਿਆ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੇ ਗਿਆਨ ਵਿੱਚ ਵਾਧਾ ਕਰਨ ਕਰਨ ਲਈ ਭਵਿੱਖ ਵਿੱਚ ਅਜਿਹੇ ਲਾਇਬ੍ਰੇਰੀ ਲੰਗਰ ਲਗਾਉਣੇ ਚਾਹੀਦੇ ਹਨ। ਇਸ ਲਾਇਬ੍ਰੇਰੀ ਲੰਗਰ ਤੋਂ ਅਧਿਆਪਕ ਤੇ ਵਿਦਿਆਰਥੀ ਕਾਫ਼ੀ ਖੁਸ਼ ਨਜ਼ਰ ਆਏ। ਇਸ ਮੌਕੇ ਜਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ , ਪਵਨ ਅੱਤਰੀ , ਅਧਿਆਪਕਾ ਪਲਵਿੰਦਰ ਕੌਰ , ਅਨੁਪਮ , ਨੀਤੂ ਬਾਲਾ , ਹਰਵਿੰਦਰ ਕੌਰ ਆਦਿ ਹਾਜਰ ਸਨ। *

Related posts

Leave a Reply