ਡੀਜੀਪੀ ਦਿਨਕਰ ਗੁਪਤਾ ਵਲੋਂ ਸੋਸ਼ਲ ਮੀਡੀਆ ਤੇ ਅਜਿਹੇ ਸੰਦੇਸ਼ ਪਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ, ਪੁਲਿਸ ਵਲੋਂ ਫੇਸਬੁੱਕ ਉੱਤੇ ਅਪਮਾਨਜਨਕ ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲਾ ਨੌਜਵਾਨ ਗ੍ਰਿਫਤਾਰ April 8, 2020April 8, 2020 Adesh Parminder Singh ਪਟਿਆਲਾ ਪੁਲਿਸ ਵਲੋਂ ਫੇਸਬੁੱਕ ਉੱਤੇ ਅਪਮਾਨਜਨਕ ਤੇ ਇਤਰਾਜ਼ਯੋਗ ਟਿੱਪਣੀ ਕਰਨ ਵਾਲਾ ਸਥਾਨਕ ਨੌਜਵਾਨ ਗ੍ਰਿਫਤਾਰCHANDIGARH / HOSHIARPUR , 8 ਅਪ੍ਰੈਲ (ADESH PARMINDER SINGH) :ਪਟਿਆਲਾ ਪੁਲਿਸ ਨੇ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਅਪਮਾਨਜਨਕ ਅਤੇ ਇਤਰਾਜ਼ਯੋਗ ਸੰਦੇਸ਼ ਪਾਉਣ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਸਥਾਨਕ ਨੌਜਵਾਨ ਅਕਾਸ਼ਦੀਪ ਖ਼ਿਲਾਫ਼ ਇਕ ਵਿਸ਼ੇਸ਼ ਭਾਈਚਾਰੇ ਵਿਰੁੱਧ ਫਿਰਕੂ ਭਾਵਨਾਵਾਂ ਭੜਕਾਉਣ ਵਾਲੇ ਸੰਦੇਸ਼ ਪੋਸਟ ਕਰਨ ‘ਤੇ ਮੁਕੱਦਮਾ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਲੁਧਿਆਣਾ ਸਥਿਤ ਇਕ ਵਿਸ਼ੇਸ਼ ਭਾਈਚਾਰੇ ਦੇ ਮੈਂਬਰਾਂ ਵੱਲੋਂ ਇਸ ਘਟਨਾ ਨੂੰ ਧਿਆਨ ਵਿਚ ਲਿਆਂਦੇ ਜਾਣ ਦੇ ਤੁਰੰਤ ਬਾਅਦ ਐਸਐਸਪੀ ਪਟਿਆਲਾ ਤੁਰੰਤ ਹਰਕਤ ਵਿੱਚ ਆ ਗਏ। ਇਸ ਤੋਂ ਬਾਅਦ ਮਿਤੀ 8.4.2020 ਨੂੰ ਐਫਆਈਆਰ ਨੰ. 111 ਦਰਜ ਕੀਤੀ ਗਈ ਅਤੇ ਆਈਪੀਸੀ ਦੀ ਧਾਰਾ 188, 295 ਏ, 505 ਸੀ ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 54 ਤਹਿਤ ਆਕਾਸ਼ਦੀਪ ਵਿਰੁੱਧ ਧਾਣਾ ਤ੍ਰਿਪੁਰੀ (ਪਟਿਆਲਾ) ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡੀਜੀਪੀ ਨੇ ਅੱਗੇ ਕਿਹਾ ਕਿ ਉਸਨੂੰ ਕੱਲ• ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਇਤਰਾਜ਼ਯੋਗ ਸਮੱਗਰੀ ਨੂੰ ਅਪਲੋਡ ਕਰਨ ਲਈ ਇਸਤੇਮਾਲ ਕੀਤਾ ਜਾਣ ਵਾਲਾ ਉਸ ਦਾ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ, ਅਗਲੇਰੀ ਜਾਂਚ ਜਾਰੀ ਹੈ।ਇਸ ਦੌਰਾਨ ਡੀਜੀਪੀ ਨੇ ਚੇਤਾਵਨੀ ਦਿੱਤੀ ਕਿ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁਧ ਤੁਰੰਤ, ਨਿਸ਼ਚਤ ਅਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਏਗੀ, ਕਿਉਂ ਜੋ ਇਹ ਕਰਫਿਊ ਜਨਤਕ ਸਿਹਤ ਦੀ ਰੱਖਿਆ ਕਰਨ ਅਤੇ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਹੈ। ਉਨ•ਾਂ ਇਹ ਵੀ ਕਿਹਾ ਕਿ ਜਿਹੜਾ ਵੀ ਵਿਅਕਤੀ ਰਾਜ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੜਕਾਉਣ ਦੀ ਕੋਸਸ਼ਿ ਕਰ ਰਿਹਾ ਹੈ ਜਾਂ ਇਤਰਾਜ਼ਯੋਗ ਸਮੱਗਰੀ ਪੋਸਟ ਕਰਕੇ ਕਿਸੇ ਧਰਮ ਜਾਂ ਫਿਰਕੇ ਦੇ ਵਿਰੁੱਧ ਬੋਲ ਰਿਹਾ ਹੈ ਜਾਂ ਝੂਠੇ ਸੰਦੇਸ਼ਾਂ ਜਾਂ ਅਫਵਾਹਾਂ ਫੈਲਾਉਣ ਵਾਲੇ ਕਿਸੇ ਵੀ ਵਿਅਕਤੀ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ।ਜ਼ਿਕਰਯੋਗ, ਹੈ ਕਿ ਗੁਪਤਾ ਨੇ ਇਸ ਤੋਂ ਪਹਿਲਾਂ ਸਮਾਜ ਵਿਚ ਕੱਟੜਪੰਥੀ ਅਤੇ ਸ਼ਰਾਰਤੀ ਅਨਸਰਾਂ ਨੂੰ ਸਖਤ ਚਿਤਾਵਨੀ ਜਾਰੀ ਕੀਤੀ ਸੀ ਕਿ ਪੰਜਾਬ ਪੁਲਿਸ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਭਾਸ਼ਣਾਂ, ਬਿਆਨਾਂ, ਲਿਖਤਾਂ, ਪੋਸਟਾਂ ਰਾਹੀਂ ਫਿਰਕੂ ਨਫ਼ਰਤ ਅਤੇ ਪੱਖਪਾਤੀ ਫਿਰਕੂ ਭਾਵਨਾਵਾਂ ਭੜਕਾਉਣ ਦੀ ਕੋਸਸ਼ਿ ਕਰ ਰਹੇ ਵਿਅਕਤੀਆਂ / ਸੰਗਠਨਾਂ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਅਪਣਾਏਗੀ। ਇਸ ਸਬੰਧ ਵਿਚ ਪਹਿਲਾਂ ਇਕ ਮਾਮਲਾ ਅੰਮ੍ਰਿਤਸਰ (ਦਿਹਾਤੀ) ਪੁਲਿਸ ਨੇ ਦਰਜ ਕੀਤਾ ਹੈ ਅਤੇ ਸ਼ਿਵ ਸੈਨਾ ਦੇ ਸਥਾਨਕ ਨੇਤਾ ਸੁਧੀਰ ਸੂਰੀ ਨੂੰ ਗ੍ਰਿਫਤਾਰ ਕੀਤਾ ਹੈ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...