ਡੀਸੀ ਵੱਲੋਂ ਜ਼ਿਲ੍ਹਾ ਪੱਧਰੀ ਦਾਖਲਾ ਮੁਹਿੰਮ ਦਾ ਆਗਾਜ਼

ਡੀਸੀ ਪਠਾਨਕੋਟ ਵੱਲੋਂ ਜ਼ਿਲ੍ਹਾ ਪੱਧਰੀ ਦਾਖਲਾ ਮੁਹਿੰਮ ਦਾ ਆਗਾਜ਼

ਜ਼ਿਲ੍ਹਾ ਪੱਧਰੀ ਇਸ਼ਤਿਹਾਰ ਅਤੇ ਫਲੈਕਸ ਜਾਰੀ।
ਸਰਕਾਰੀ ਸਕੂਲਾਂ ਵਿੱਚ ਦਾਖਲੇ ਦੇ ਪ੍ਰਚਾਰ ਲਈ ਆਟੋ ਰਵਾਨਾ

ਪਠਾਨਕੋਟ, 12 ਅਪ੍ਰੈਲ (ਰਾਜਿੰਦਰ ਰਾਜਨ  )
ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਾਖ਼ਲਿਆਂ ਪ੍ਰਤੀ ਜਾਗਰੂਕ ਕਰਨ ਲਈ ਸਿੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ, ਜ਼ਿਲ੍ਹਾ ਪੱਧਰੀ ਮੁਹਿੰਮ ਦਾ ਆਗਾਜ਼ ਮਾਣਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਸੰਯਮ ਅਗਰਵਾਲ, ਐਸਡੀਐਮ ਪਠਾਨਕੋਟ ਸ. ਗੁਰਸਿਮਰਨ ਸਿੰਘ, ਐਸਡੀਐਮ ਧਾਰ ਸ੍ਰੀਮਤੀ ਨਿਧੀ ਕਲੌਤਰਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ/ਸੈਕੰਡਰੀ ਬਲਦੇਵ ਰਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਨੇ ਅੱਜ ਜ਼ਿਲ੍ਹਾ ਪੱਧਰੀ ਪੰਫਲੇਟ ਅਤੇ ਦਾਖਲਾ ਪ੍ਰਚਾਰ ਸਬੰਧੀ ਆਟੋ ਰਵਾਨਾ ਕਰਕੇ ਕੀਤਾ। ਇਸ ਮੌਕੇ ਤੇ ਬੀਐਨਓ ਪੰਕਜ ਮਹਾਜਨ, ਬੀਐਨਓ ਬਲਬੀਰ ਕੁਮਾਰ, ਬੀਐਨਓ ਰਾਮਪਾਲ ਮਹਾਜਨ, ਬੀਐਨਓ ਰਾਹੁਲ ਗੁਪਤਾ,ਬੀਐਨਓ ਤੇਜਬੀਰ ਸਿੰਘ, ਬ੍ਰਿਜ ਰਾਜ, ਪਵਨ ਸੈਹਰਿਆ ਆਦਿ ਹਾਜ਼ਰ ਸਨ।
ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ ਸਰਕਾਰੀ ਸਕੂਲ ਹੁਣ ਹਰ ਆਧੁਨਿਕ ਸਹੂਲਤ ਅਤੇ ਉੱਚ ਪੱਧਰ ਦੀ ਸਿੱਖਿਆ ਨਾਲ਼ ਲੈਸ ਹਨ। ਇਸ ਲਈ ਮਾਪਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਦੀਆਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ। ਸਰਕਾਰੀ ਸਕੂਲਾਂ ਦੇ ਅਧਿਆਪਕ ਮਿਹਨਤੀ ਅਤੇ ਉਚ ਯੋਗਤਾ ਪ੍ਰਾਪਤ ਹਨ।
ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾ ਕੇ ਸਮੇਂ ਦੇ ਹਾਣ ਦੀ ਸਿੱਖਿਆ ਦਿਵਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮਨੋਰਥ ਲਈ ਪਿੰਡਾਂ ਅਤੇ ਸ਼ਹਿਰਾਂ ਦੇ ਧਾਰਮਿਕ ਅਸਥਾਨਾਂ ਤੋਂ ਮਾਪਿਆਂ ਨੂੰ ਸੂਚਨਾ ਮੁਹੱਈਆ ਕਰਵਾਉਣ ਦੇ ਨਾਲ ਨਾਲ ਬਲਾਕ ਵਾਈਜ਼ ਆਟੋ ਰਿਕਸ਼ਾ ਅਨਾਊਂਸਮੈਂਟ ਕਰਵਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਅਨਾਊਂਸਮੈਂਟ ਕਰਵਾਉਣ ਲਈ ਸੱਤਾ ਬਲਾਕਾਂ ਵਿੱਚ ਸੱਤ ਆਟੋ ਰਿਕਸ਼ਾ ਮਾਣਯੋਗ ਡੀਸੀ ਸਾਹਿਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਵਾਨਾ ਕੀਤੇ ਹਨ। ਇਹ ਆਟੋ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ 10 ਦਿਨ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰਨਗੇ।

Related posts

Leave a Reply