ਡੀ.ਈ.ਓ.ਸੈਕੰ: ਵੱਲੋਂ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਸਕੂਲ ਮੁਖੀਆਂ ਨਾਲ ਬਲਾਕ ਪੱਧਰੀ ਅਹਿਮ ਮੀਟਿੰਗ

ਕਾਹਨੂੰਵਾਨ 21 ਸਤੰਬਰ (ਗਗਨ  )

ਪੀ.ਜੀ.ਆਈ. ਸਰਵੇ ਵਿੱਚ ਪੰਜਾਬ ਦੇ ਸਿੱਖਿਆ ਵਿਭਾਗ ਜਿੱਥੇ ਪੂਰੇ ਭਾਰਤ ਦੇ ਰਾਜਾਂ ਵਿੱਚ ਅੱਵਲ ਰਿਹਾ ਹੈ , ਉੱਥੇ ਨੈਸ਼ਨਲ ਪ੍ਰਾਪਤੀ ਸਰਵੇਖਣ ਲਈ ਵੀ ਅਧਿਆਪਕਾਂ ਵੱਲੋਂ ਬੱਚਿਆਂ ਤੇ ਫੋਕਸ ਕਰਦੇ ਹੋਏ ਹਰ ਪੱਖੋਂ ਤਿਆਰੀ ਕਰਵਾਈ ਜਾ ਰਹੀ ਹੈ। ਇਸੇ ਸਬੰਧੀ ਸਿੱਖਿਆ ਅਧਿਕਾਰੀਆਂ ਵੱਲੋਂ ਸਕੂਲ ਮੁਖੀਆਂ ਨੂੰ ਪ੍ਰੇਰਿਤ ਕਰਨ ਲਈ ਬਲਾਕ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜ੍ਹੀ ਦੇ ਤਹਿਤ ਅੱਜ ਜਿਲ੍ਹਾ ਸਿੱਖਿਆ ਅਫ਼ਸਰ ਸੈਕੰ: ਹਰਪਾਲ ਸਿੰਘ ਸੰਧਾਵਾਲੀਆ ਵੱਲੋਂ ਅੱਜ ਬਲਾਕ ਕਾਹਨੂੰਵਾਨ 1 ਅਤੇ ਕਾਹਨੂੰਵਾਨ 2 ਦੇ ਸਮੂਹ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਅਚੀਵਮੈਂਟ ਸਰਵੇਖਣ ਸੰਬੰਧੀ ਸਾਰੇ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਦੀ ਟ੍ਰੇਨਿੰਗ ਲਗਾਈ ਜਾ ਚੁੱਕੀ ਹੈ ਅਤੇ ਸਕੂਲ ਪੱਧਰ ਤੇ ਅਧਿਆਪਕਾਂ ਵੱਲੋਂ ਯੋਜਨਾਬੰਦ ਤਰੀਕੇ ਨਾਲ ਤਿਆਰੀ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ ਵਿੱਚ ਅਧਿਆਪਕਾਂ ਵੱਲੋਂ ਜੋ ਤਿਆਰੀ ਕਰਵਾਈ ਜਾ ਰਹੀ ਹੈ ਉਹ ਕਾਬਲੇ ਤਾਰੀਫ਼ ਹੈ। ਇਸ ਨੂੰ ਹੋਰ ਪਰਪੱਕ ਕਰਨ ਲਈ ਇਸ ਤਿਆਰੀ ਦਾ ਸਵੈ ਮੁਲੰਕਣ ਵੀ ਜ਼ਰੂਰੀ ਹੈ। ਇਸ ਲਈ ਹਰ ਸਕੂਲ ਦੇ ਹਰ ਬੱਚੇ ਤੱਕ ਸਾਕਾਰਤਮਕ ਪਹੁੰਚ ਕਰਕੇ ਉਸ ਦੀ ਤਿਆਰੀ ਕਰਵਾਈ ਜਾਵੇ ਤਾਂ ਜੋ ਕੋਈ ਵੀ ਬੱਚਾ ਕਿਸੇ ਗੱਲੋਂ ਪਿੱਛੇ ਨਾ ਰਹੇ।ਡੀ.ਐਸ.ਐਮ. ਮਨਜੀਤ ਸਿੰਘ ਸੰਧੂ ਵੱਲੋਂ ਸਕੂਲ ਮੁਖੀਆਂ ਨਾਲ ਵਿਸਥਾਰ ਸਾਹਿਤ ਗੱਲਬਾਤ ਕਰਕੇ ਸਮਾਰਟ ਸਕੂਲ ਗ੍ਰਾਟਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਬੀ.ਐਨ. ਓ.ਕਾਹਨੂੰਵਾਨ 1 ਦਰਯੋਧਨ ਗੁਰਦਿਆਲ ਸਿੰਘ ਅਤੇ ਕਾਹਨੂੰਵਾਨ 2 ਦੇ ਬੀ.ਐਨ. ਓ. ਗੱਜਣ ਸਿੰਘ ਵੱਲੋਂ ਬਲਾਕ ਪੱਧਰ ਤੇ ਨੈਸ ਸ਼ੀਟਾਂ ਦਾ ਅੰਕੜਾ ਮੁਲੰਕਣ ਕੀਤਾ। ਸਕੂਲ ਮੁਖੀਆਂ ਵੱਲੋਂ ਵਿਸ਼ਵਾਸ ਦਵਾਇਆ ਕਿ ਨੈਸ ਵਿੱਚ ਅੱਵਲ ਰਹਿਣ ਲਈ ਅਧਿਆਪਕ ਹਰ ਪੱਖੋਂ ਮਿਹਨਤ ਕਰਕੇ ਪੰਜਾਬ ਨੂੰ ਗੁਣਾਤਮਕ ਸਿੱਖਿਆ ਪੱਖੋਂ ਨੰਬਰ 1 ਬਣਾਉਣਗੇ। ਇਸ ਮੌਕੇ ਸਿੱਖਿਆ ਸੁਧਾਰ ਟੀਮ ਟੀਮ ਇੰਚਾਰਜ ਸੁਰਿੰਦਰ ਕੁਮਾਰ , ਟੀਮ ਮੈਂਬਰ ਕਮਲਜੀਤ ਜਰੇਵਾਲ , ਦਲਜੀਤ ਸਿੰਘ , ਨਵਦੀਪ ਸ਼ਰਮਾ , ਮੀਡੀਆ ਕੋਆਰਡੀਨੇਟਰ ਗੁਰਦਾਸਪੁਰ ਗਗਨਦੀਪ ਸਿੰਘ, ਡੀ.ਐਮ. ਗਣਿਤ ਗੁਰਨਾਮ ਸਿੰਘ, ਰਮਨੀਕ ਸਿੰਘ ,

Related posts

Leave a Reply