ਡੀ.ਜੀ.ਪੀ. ਨੇ ਕੋਵਿਡ-19 ਵਿਰੁੱਧ ਜੰਗ ‘ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਕਰਮੀਆਂ ਨੂੰ ਸਨਮਾਨਤ ਕਰਨ ਲਈ ਸਾਰੇ ਸੀ.ਪੀਜ਼, ਐਸ.ਐਸ.ਪੀਜ਼, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਪੁਲੀਸ ਕਰਮੀਆਂ ਦੇ ਨਾਂਅ ਭੇਜਣ ਲਈ ਕਿਹਾ April 9, 2020April 9, 2020 Adesh Parminder Singh ਚੰਡੀਗੜ•, 9 ਅਪ੍ਰੈਲ :ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਕੋਵਿਡ-19 ਵਿਰੁੱਧ ਜੰਗ ਵਿੱਚ ਮੋਹਰਲੀ ਕਤਾਰ ਵਿੱਚ ਖੜ• ਕੇ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਕਰਮੀਆਂ ਦੇ ਨਾਵਾਂ ਦੀ ਸੂਚੀ ਭੇਜਣ ਲਈ ਕਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਚੁਣੇ ਗਏ ਨੁਮਾਇੰਦਿਆਂ ਜਿਵੇਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਤੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਜਿਹੇ ਪੁਲੀਸ ਕਰਮੀਆਂ ਦੇ ਨਾਵਾਂ ਦੀ ਸੂਚੀ ਮੰਗੀ ਜਾਵੇਗੀ। ਸੂਬਾ ਪੱਧਰੀ ਕਮੇਟੀ ਦੁਆਰਾ ਇਨ•ਾਂ ਸਾਰੀਆਂ ਨਾਮਜ਼ਦਗੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।ਇਸ ਦੌਰਾਨ ਸ੍ਰੀ ਗੁਪਤਾ ਨੇ ਕਿਹਾ ਕਿ ਕੋਵਿਡ 19 ਸੰਕਟ ਦੇ ਮੱਦੇਨਜ਼ਰ ਸਮਾਜ ਸੇਵਾ ਦੇ ਖੇਤਰ ਵਿਚ ਪੰਜਾਬ ਪੁਲੀਸ ਦੇ ਮੁਲਾਜ਼ਮਾਂ ਵੱਲੋਂ ਨਿਭਾਈਆਂ ਬੇਮਿਸਾਲ ਸੇਵਾਵਾਂ ਅਤੇ ਕਾਰਜਾਂ ਨੂੰ ਮਾਨਤਾ ਦੇਣ ਲਈ ੋਮਿਸਾਲੀ ਸੇਵਾਵਾਂ ਲਈ ਡਾਇਰੈਕਟਰ ਜਨਰਲ ਆਫ਼ ਪੁਲੀਸ ਆਨਰ’ ਐਵਾਰਡ ਸ਼ੁਰੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੈ। ਉਨ•ਾਂ ਕਿਹਾ ਕਿ ਇਹ ਪੁਰਸਕਾਰ ਸੂਬੇ ਭਰ ਵਿੱਚ ਤਾਇਨਾਤ 45000 ਤੋਂ ਵੱਧ ਪੁਲੀਸ ਕਰਮੀਆਂ ਜੋ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨਾਲ ਮਿਲ ਕੇ ਆਪਣੇ ਸੰਕਲਪ ੋਪੰਜਾਬ ਵਿੱਚ ਕੋਈ ਭੁੱਖਾ ਨਹੀਂ ਸੌਂਵੇਗਾ ‘ਤੇ ਪਹਿਰਾ ਦਿੰਦਿਆਂ ਅਣਥੱਕ ਯਤਨ ਕਰ ਰਹੇ ਹਨ, ਵੱਲੋਂ ਨਿਭਾਈਆਂ ਜਾ ਰਹੀਆਂ ਬੇਮਿਸਾਲ ਸੇਵਾਵਾਂ ਨੂੰ ਵਿਚਾਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤਾ ਗਿਆ ਹੈ।ਡੀਜੀਪੀ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਮੁਲਾਜ਼ਮ ਕਰਫਿਊ ਦੇ ਲਾਗੂਕਰਨ ਅਤੇ ਹੋਰ ਗਤੀਵਿਧੀਆਂ ਦੇ ਅਮਲ ਲਈ ਦਿਨ ਰਾਤ ਡਿਊਟੀ ਕਰ ਰਹੇ ਹਨ। ਇਸ ਤੋਂ ਇਲਾਵਾ ਪੁਲੀਸ ਕਰਮੀਆਂ ਵੱਲੋਂ ਲੋੜਵੰਦਾਂ ਨੂੰ ਭੋਜਨ ਮੁਹੱਈਆ ਕਰਵਾਉਣ ਅਤੇ ਲੋਕ ਸੇਵਾ ਦੀਆਂ ਹੋਰ ਗਤੀਵਿਧੀਆਂ ਲਈ ਵਿਅਕਤੀਗਤ ਅਤੇ ਸੰਗਠਨਾਤਮਕ ਪੱਧਰ ‘ਤੇ ਠੋਸ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਗੌਰਤਲਬ ਹੈ ਕਿ ਮੋਗਾ ਦੇ ਏਐਸਆਈ (ਐਲਆਰ) ਬਿੱਕਰ ਸਿੰਘ ਅਤੇ ਕਾਂਸਟੇਬਲ ਸੁਖਜਿੰਦਰ ਪਾਲ ਸਿੰਘ ਇਸ ਵੱਕਾਰੀ ਪੁਰਸਕਾਰ ਨੂੰ ਪ੍ਰਾਪਤ ਕਰਨ ਵਾਲੇ ਪਹਿਲੇ ਵਿਅਕਤੀ ਹਨ ਜਿਨ•ਾਂ ਨੇ ਕੁਝ ਦਿਨ ਪਹਿਲਾਂ ਇੱਕ ਬੱਚੇ ਨੂੰ ਜਨਮ ਦੇਣ ਮੌਕੇ ਧਰਮਕੋਟ, ਮੋਗਾ ਦੀ ਇੱਕ ਔਰਤ ਦੀ ਸਹਾਇਤਾ ਕੀਤੀ ਸੀ ਜਿਸਨੂੰ ਕਈ ਹਸਪਤਾਲਾਂ ਨੇ ਦੇਰ ਰਾਤ ਨੂੰ ਦਾਖ਼ਲ ਕਰਨ ਤੋਂ ਮਨ•ਾ ਕਰ ਦਿੱਤਾ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਇੰਸਪੈਕਟਰ ਐਸਐਚਓ ਸੰਜੀਵ ਕੁਮਾਰ ਤੀਜੇ ਵਿਅਕਤੀ ਹਨ ਜਿਨ•ਾਂ ਨੂੰ ਗਰੀਬਾਂ ਅਤੇ ਭੁੱਖਿਆਂ ਨੂੰ ਭੋਜਨ ਖੁਆਉਣ ਲਈ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...