ਥਾਣਾ ਨੰਗਲਭੂਰ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ 20 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ 

ਥਾਣਾ ਨੰਗਲਭੂਰ ਪੁਲਿਸ ਨੇ ਤਿੰਨ ਨੌਜਵਾਨਾਂ ਨੂੰ 20 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ 
ਪਠਾਨਕੋਟ 20 ਸਿਤੰਬਰ (ਰਾਜਿੰਦਰ ਸਿੰਘ ਰਾਜਨ) ਥਾਨਾ ਨੰਗਲ ਭੂਰ ਪੁਲਿਸ ਨੇ ਨਾਕੇ ਦੌਰਾਨ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ  ਮੋਟਰਸਾਈਕਲ ਨੰਬਰ ਪੀ ਬੀ -21 ਐਫ- 3713’ ਤੇ ਸਵਾਰ ਦੋ ਨੌਜਵਾਨਾਂ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।  ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਦੀਪਕ ਕੁਮਾਰ ਨੇ ਦੱਸਿਆ ਕਿ ਐਸਐਸ ਪੀ ਸੁਰਿੰਦਰ ਲਾਂਬਾ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਪਾਰਟੀ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਫੜਨ ਲਈ ਨੰਗਲ ਤੰਬੂਆ ਵਿੱਚ ਨਾਕਾ ਲਗਾਇਆ ਹੋਇਆ ਸੀ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਪਰੋਕਤ ਮੋਟਰਸਾਈਕਲ ਨੰਬਰ ਵਾਲੇ ਸਵਾਰ ਨੌਜਵਾਨਾਂ ਦੇ ਕੋਲ ਨਸ਼ੀਲਾ ਪਦਾਰਥ ਹੈ ਅਗਰ ਤਰੁੰਤ ਕਾਰਵਾਈ ਕੀਤੀ ਜਾਵੇ ਤਾਂ ਉਹਨਾਂ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਕੀਤਾ ਜਾ ਸਕਦਾ ਹੈ। 
 
ਸਟੇਸ਼ਨ ਇੰਚਾਰਜ ਨੇ ਦੱਸਿਆ ਕਿ ਸੂਚਨਾ ਦਾ ਨੋਟਿਸ ਲੈਂਦੇ ਹੋਏ ਜਦੋਂ ਪੁਲਿਸ ਪਾਰਟੀ ਨੇ ਉਪਰੋਕਤ ਨੰਬਰੀ ਮੋਟਰਸਾਈਕਲ ਨੂੰ ਰੁਕਣ ਲਈ  ਇਸ਼ਾਰਾ ਕੀਤਾ ਤਾਂ ਉਹ ਭੱਜਣ ਦੀ ਕੋਸ਼ਿਸ਼ ਸ਼ੁਰੂ ਕਰਨ ਲੱਗੇ ਜਿਸ ਨੂੰ ਪੁਲਿਸ ਪਾਰਟੀ ਵੱਲੋਂ ਅਸਫਲ ਕਰਦਿਆਂ ਕਾਬੂ ਕੀਤਾ ਗਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 12 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਫੜੇ ਗਏ ਦੋਸ਼ੀਆਂ ਦੀ ਪਛਾਂਣ ਮਨਜੀਤ ਸਿੰਘ ਉਰਫ ਸ਼ੇਰਾ ਪੁੱਤਰ ਨੱਥੂ ਰਾਮ ਅਤੇ ਗੁਰਪ੍ਰੀਤ ਸਿੰਘ ਉਰਫ ਲਵ ਪੁੱਤਰ ਚਰਨਜੀਤ ਸਿੰਘ, ਦੋਵੇਂ ਵਾਸੀ ਦਸੂਹਾ ਵਜੋਂ ਹੋਈ ਹੈ। ਥਾਣਾ ਸਦਰ ਇੰਚਾਰਜ ਦੀਪਕ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਫੜੇ ਗਏ ਮੁਲਜ਼ਮਾਂ ਦੇ ਖ਼ਿਲਾਫ਼ ਆਰਜ਼ੀ ਨੰਬਰ 47 ਐਨ ਡੀ ਪੀ ਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  ਇਸੇ ਤਰ੍ਹਾਂ ਥਾਣਾ ਨੰਗਲਭੂਰ ਨੇ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 8.5 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ।  ਥਾਣਾ  ਇੰਚਾਰਜ ਦੀਪਕ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਵਿੱਕੀ ਪੁੱਤਰ ਸੁਦਾ ਵਾਸੀ ਛੰਨੀ ਬੇਲੀ ਵਜੋਂ ਹੋਈ ਹੈ। 

Related posts

Leave a Reply