ਦਰਦਨਾਕ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨ ਦੋਸਤਾਂ ਦੀ ਮੌਤ

ਲੁਧਿਆਣਾ: ਹਾਰਡੀਜ਼ ਵਰਲਡ ਦੇ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨ ਦੋਸਤਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਜਾਨ ਗਵਾਉਣ ਵਾਲੇ ਤਿੰਨੋਂ ਦੋਸਤ ਹੈਬੋਵਾਲ ਦੇ ਰਹਿਣ ਵਾਲੇ ਸੀ। ਜ਼ਿੰਦਗੀ ਦੇ ਕਈ ਸਾਲ ਇਕੱਠੇ ਗੁਜ਼ਾਰਨ ਵਾਲੇ ਇਨ੍ਹਾਂ ਦੋਸਤਾਂ ਨੇ ਮੌਤ ਨੂੰ ਵੀ ਇਕੱਠੇ ਹੀ ਗਲੇ ਲਗਾਇਆ।

 ਹਾਰਡੀਜ਼ ਵਰਲਡ ਦੇ ਨਜ਼ਦੀਕ ਹੋਇਆ ਇਹ ਕਾਰ ਹਾਦਸਾ ਏਨਾ ਭਿਆਨਕ ਸੀ ਕਿ ਜ਼ੋਰਦਾਰ ਧਮਾਕੇ ਮਗਰੋਂ ਕਾਰ ਦੇ ਪਰਖੱਚੇ ਉੱਡ ਗਏ। ਰਾਹਗੀਰਾਂ ਵੱਲੋਂ ਇਸ ਮਾਮਲੇ ਦੀ ਜਾਣਕਾਰੀ ਥਾਣਾ ਸਲੇਮ ਟਾਬਰੀ ਪੁਲਿਸ ਨੂੰ ਦਿੱਤੀ ਗਈ। ਜਿਸ ਮਗਰੋਂ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਤਿੰਨਾਂ ਦੋਸਤਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਰਖਵਾ ਦਿੱਤੀਆਂ।

ਮ੍ਰਿਤਕ ਤਿੰਨਾਂ ਨੌਜਵਾਨਾਂ ਵਿਚੋਂ ਇਕ ਦੀ ਪਛਾਣ ਰਿਸ਼ੀ ਨਗਰ ਦੇ ਰਹਿਣ ਵਾਲੇ ਗੋਬਿੰਦ ਕੁਮਾਰ ਦੇ ਰੂਪ ਵਿਚ ਹੋਈ ਹੈ।

Related posts

Leave a Reply