ਅੰਮ੍ਰਿਤਸਰ : ਅੰਮ੍ਰਿਤਸਰ ਖੇਮਕਰਨ ਰੋਡ ‘ਤੇ ਪਿੰਡ ਛਿਛਰੇਵਾਲ ਕੋਲ ਹੋਏ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋਣ ਤੇ ਇਕ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ ਹੈ।
ਜਾਣਕਾਰੀ ਅਨੁਸਾਰ ਇਕ ਪਲਸਰ ਮੋਟਰਸਾਈਕਲ ਨੰਬਰ ਪੀਬੀ02 ਬੀਐੱਲ 7766 ਜਿਸ ‘ਤੇ ਤਿੰਨ ਨੌਜਵਾਨ ਬਲਰਾਜ ਸਿੰਘ ਪੁੱਤਰ ਜਸਬੀਰ ਸਿੰਘ, ਸੋਨੂੰ ਸਿੰਘ ਪੁੱਤਰ ਤੋਤਾ ਸਿੰਘ ਦੋਵੇਂ ਵਾਸੀ ਕੋਟ ਬੁੱਢਾ ਅਤੇ ਪਰਮਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬਰਵਾਲਾ ਸਵਾਰ ਸਨ।
ਜਿਸ ਦੌਰਾਨ ਇਹ ਮੋਟਰਸਾਈਕਲ ਟਰੱਕ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਬਲਰਾਜ ਸਿੰਘ ਅਤੇ ਸੋਨੂੰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਤੇ ਪਰਮਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਇਲਾਜ ਲਈ ਭੇਜਿਆ ਗਿਆ। ਮੌਕੇ ‘ਤੇ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਜਸਵੰਤ ਸਿੰਘ ਭੱਟੀ ਅਤੇ ਐਡੀਸ਼ਨਲ ਐਸਐਚਓ ਸੋਨੇ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp