ਦਹਿਸ਼ਤ :: ਆਪ ਦੇ ਸਰਪੰਚ ਤੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਮੌਕੇ ਤੇ ਹੀ ਮੌਤ

ਸਰਪੰਚ ਤੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ  ਦਿੱਤੀਆਂ, ਮੌਕੇ ਤੇ ਹੀ ਮੌਤ

 

ਤਰਨਤਾਰਨ : ਤਰਨਤਾਰਨ ਦੇ ਪਿੰਡ ਲਾਲੂਘੁੰਮਣ ਚ   ਆਮ ਆਦਮੀ ਪਾਰਟੀ ਦੇ ਕੁੱਝ ਸਮਾਂ ਪਹਿਲਾਂ  ਹੀ ‘ਚ ਬਣੇ ਸਰਪੰਚ ਤੇ  ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ  ਦਿੱਤੀਆਂ ਜਿਸ ਕਾਰਨ ਉਨ੍ਹਾਂ ਦੀ ਮੌਕੇ ਉੱਪਰ ਹੀ ਮੌਤ ਹੋ ਗਈ।

ਜਇਸ ਗੋਲੀਬਾਰੀ ਦੌਰਾਨ ਉਥੇ ਮੌਜੂਦ ਸੇਵਾਮੁਕਤ ਥਾਣੇਦਾਰ ਬੁੱਧ ਸਿੰਘ, ਭਗਵੰਤ ਸਿੰਘ  ਅਤੇ ਰਾਜਨ ਸਿੰਘ ਰਾਜਾ  ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਦੂਜੇ ਪਾਸੇ ਘਟਨਾ ਦਾ ਪਤਾ ਚੱਲਦਿਆਂ ਹੀ ਐੱਸਐੱਸਪੀ ਅਭੀਮੰਨਿਊ ਰਾਣਾ ਅਤੇ ਡੀਐੱਸਪੀ ਸਬ ਡਵੀਜ਼ਨ ਤਰਨਤਾਰਨ ਕਮਲਮੀਤ ਸਿੰਘ ਤੋਂ ਇਲਾਵਾ ਥਾਣਾ ਝਬਾਲ ਦੀ ਪੁਲਿਸ ਮੌਕੇ ਉੱਪਰ ਪਹੁੰਚ ਗਈ।

ਜਾਣਕਾਰੀ ਅਨੁਸਾਰ ਪਿੰਡ ਲਾਲੂਘੁੰਮਣ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਪ੍ਰਤਾਪ ਸਿੰਘ  ਪਿੰਡ ਦੇ ਹੀ ਇਕ ਘਰ ਵਿਚ ਭੋਗ ਸਮਾਗਮ ’ਚ ਸ਼ਾਮਲ ਹੋਣਤੋਂ ਬਾਅਦ  ਉਹ ਉਥੋਂ ਵਾਪਸ ਪਰਤ ਰਹੇ ਸੀ ਤਾਂ ਰਸਤੇ ਵਿਚ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਉੱਪਰ  ਗੋਲੀਆਂ ਚਲਾ ਦਿੱਤੀਆਂ। ਜਿਸਦੇ ਚੱਲਦਿਆਂ ਸਰਪੰਚ ਪ੍ਰਤਾਪ ਸਿੰਘ ਪੁੱਤਰ ਗਿਆਨ ਸਿੰਘ ਦੀ ਮੌਕੇ ਤੇ  ਹੀ ਮੌਤ ਹੋ ਗਈ। 

Related posts

Leave a Reply