ਮਾਨਸਾ / ਚੰਡੀਗੜ੍ਹ : ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਦਾ ਫ਼ੌਜੀ ਜਵਾਨ ਜੰਮੂ ਕਸ਼ਮੀਰ ‘ਚ ਸ਼ਹੀਦ ਹੋ ਗਿਆ। ਭਾਰਤੀ ਫ਼ੌਜ ਦਾ ਜਵਾਨ ਅੰਮ੍ਰਿਤਪਾਲ ਸਿੰਘ ਅਗਨੀਵੀਰ ਤਹਿਤ ਭਰਤੀ ਹੋਇਆ ਸੀ। ਮਾਪਿਆਂ ਦਾ ਇਕਲੌਤਾ ਪੁੱਤ ਜੰਮੂ ਕਸ਼ਮੀਰ ਦੇ ਪੁੰਛ ਇਲਾਕੇ ‘ਚ ਤਾਇਨਾਤ ਸੀ।
ਉਹ ਟ੍ਰੇਨਿੰਗ ਬਾਅਦ ਛੁੱਟੀ ਕੱਟ ਕੇ ਜੰਮੂ ਕਸ਼ਮੀਰ ਡਿਊਟੀ ‘ਤੇ ਗਿਆ ਸੀ। ਖ਼ਬਰ ਦਾ ਪਤਾ ਲੱਗਣ ‘ਤੇ ਮਾਨਸਾ ’ਚ ਸੋਗ ਦੀ ਲਹਿਰ ਫ਼ੈਲ ਗਈ। ਸ਼ਹੀਦ ਅੰਮ੍ਰਿਤਪਾਲ ਦਾ ਪਿਤਾ ਗੁਰਦੀਪ ਸਿੰਘ ਖੇਤੀ ਕਰਦਾ ਹੈ ਅਤੇ ਉਹ ਜਵਾਨ ਮਾਪਿਆਂ ਦਾ ਇਕਲੌਤਾ ਪੁੱਤ ਸੀ।
Advertisements
ਮੁੱਖ ਮੰਤਰੀ ਨੇ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਉਤੇ ਦੁੱਖ ਪ੍ਰਗਟਾਇਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 19 ਸਾਲਾ ਫੌਜੀ ਜਵਾਨ ਅੰਮ੍ਰਿਤਪਾਲ ਸਿੰਘ ਦੀ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਨਾਲ ਸਬੰਧਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖ਼ਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ।
ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਪੀੜਤ ਪਰਿਵਾਰ ਨੂੰ ਵਿੱਤੀ ਇਮਦਾਦ ਦਿੱਤੀ ਜਾਵੇਗੀ।
News
- ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ
- ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ
- ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੁਆਰਾ ‘EAGLE GROUP’ ਦਾ ਗਠਨ ਇੱਕ ਸਰਗਰਮ ਕਦਮ, ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements