ਦੁਖਦ ਖ਼ਬਰ : ਲੁਧਿਆਣਾ ਦੋਰਾਹਾ ‘ਚ ਅੱਜ ਅਚਾਨਕ ਮਕਾਨ ਦੀ ਛੱਤ ਡਿੱਗਣ ਕਾਰਨ 35 ਸਾਲਾ ਨਰੇਸ਼ ਅਤੇ 12 ਸਾਲਾ ਰਾਧਿਕਾ ਦੀ ਮੌਕੇ ‘ਤੇ ਹੀ ਮੌਤ, ਤਿੰਨ ਬੇਹਦ ਗੰਭੀਰ

ਲੁਧਿਆਣਾ : ਲੁਧਿਆਣਾ ਤੋਂ ਕੁੱਝ ਕਿਲੋਮੀਟਰ ਦੂਰ ਦੋਰਾਹਾ ਵਿਖੇ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇਸ ਦਰਦਨਾਕ ਹਾਦਸੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਜ਼ਖਮੀ ਵੀ ਹੋ ਗਏ।

ਜਾਣਕਾਰੀ ਅਨੁਸਾਰ ਦੋਰਾਹਾ ਵਿੱਚ ਇੱਕ ਮਕਾਨ ਦੀ ਛੱਤ ਡਿੱਗ ਗਈ। ਛੱਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮਲਬੇ ‘ਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ.

ਦੋਰਾਹਾ ਦੇ ਵਾਰਡ 12 ‘ਚ ਵਾਪਰੇ ਇਸ ਹਾਦਸੇ ‘ਚ 35 ਸਾਲਾ ਨਰੇਸ਼ ਅਤੇ 12 ਸਾਲਾ ਰਾਧਿਕਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 33 ਸਾਲਾ ਜਿਪਸੀ, 10 ਸਾਲਾ ਗੋਲੂ ਅਤੇ ਪੰਜ ਸਾਲਾ ਵਿੱਕੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਕਾਨ ਪੁਰਾਣਾ ਅਤੇ ਖਸਤਾ ਹਾਲਤ ਵਿੱਚ ਸੀ, ਜਿਸ ਕਾਰਨ ਸਵੇਰੇ ਘਰ ਦੀ ਛੱਤ ਡਿੱਗ ਗਈ।

Related posts

Leave a Reply