ਦੋ ਭੈਣਾਂ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ

ਅੰਮ੍ਰਿਤਸਰ : ਲਾਰੈਂਸ ਰੋਡ ’ਤੇ ਸਥਿਤ ਆਪਣੇ ਘਰ ਦੇ ਕਮਰੇ ਵਿਚ  ਦੋ ਭੈਣਾਂ ਨੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

 ਮ੍ਰਿਤਕ ਭੈਣਾਂ ਦੀ ਪਛਾਣ ਜੋਤੀ ਕਪੂਰ ਤੇ ਸੀਮਾ ਕਪੂਰ ਵਜੋਂ ਕੀਤੀ ਹੈ। ਐੱਸਆਈ ਰਾਜਿੰਦਰ ਨੇ ਦੱਸਿਆ ਕਿ ਦੋਵੇਂ ਭੈਣਾਂ ਦਾ ਵਿਆਹ ਨਹੀਂ ਹੋਇਆ ਹੈ।  ਜਾਣਕਾਰੀ ਅਨੁਸਾਰ   ਦੋਵੇਂ ਆਪਣੀ ਮਾਂ ਦੇ ਲੰਬੇ ਸਮੇਂ ਤੋਂ ਬਿਮਾਰ ਹੋਣ ਕਾਰਨ ਪਰੇਸ਼ਾਨ ਸਨ।  ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Related posts

Leave a Reply