ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੂੰ ਖ਼ਤਰਨਾਕ ਕੈਂਸਰ, ਹਸਪਤਾਲ ‘ਚ ਦਾਖਲ

ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੂੰ ਕੈਂਸਰ ਹੋ ਚੁੱਕਾ ਹੈ। 

 ਜਾਣਕਾਰੀ ਅਨੁਸਾਰ  ਇਹ ਕੈਂਸਰ ਦੂਜੀ ਸਟੇਜ ਵਿਚ ਹੈ। ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਇਕ ਭਾਵੁਕ ਟਵੀਟ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਉਸ ਅਪਰਾਧ ਲਈ ਜੇਲ੍ਹ ਵਿਚ ਸਜ਼ਾ ਕੱਟ ਰਹੇ ਹਨ ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀਂ ਹੈ, ਇਸ ਵਿਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦਿਓ। ਹਰ ਦਿਨ ਬਾਹਰ ਤੁਹਾਡਾ ਇੰਤਜ਼ਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਦੁਖੀ ਹਾਂ। 

ਵਾਰ-ਵਾਰ ਤੁਹਾਨੂੰ ਇਨਸਾਫ਼ ਲਈ ਵਾਂਝਾ ਦੇਖ ਕੇ ਤੁਹਾਡਾ ਇੰਤਜ਼ਾਰ ਕਰਦੀ ਹਾਂ । ਸੱਚ ਬਹੁਤ ਤਾਕਤਵਰ ਹੁੰਦਾ ਹੈ ਪਰ ਇਸ ਦੀ ਪ੍ਰੀਖਿਆ ਵਾਰ-ਵਾਰ ਹੁੰਦੀ ਹੈ।  ਮੁਆਫ਼ ਕਰਨਾ ਤੁਹਾਡਾ ਇੰਤਜ਼ਾਰ ਨਹੀਂ ਕਰ ਸਕਦੀ ਕਿਉਂਕਿ ਇਹ ਖ਼ਤਰਨਾਕ ਕੈਂਸਰ ਦੂਜੀ ਸਟੇਜ ਵਿਚ ਹੈ।

 

Related posts

Leave a Reply