ਨਸ਼ੀਲੀਆਂ ਗੋਲ਼ੀਆਂ ਸਮੇਤ ਇੱਕ ਔਰਤ ਕਾਬੂ


ਗੁਰਦਾਸਪੁਰ 14 ਜੂਨ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਦੀ ਪੁਲਿਸ ਵੱਲੋਂ ਇਕ ਔਰਤ ਨੂੰ 240 ਨਸ਼ੀਲੀਆਂ ਗੋਲ਼ੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
                     
ਸਹਾਇਕ ਸਬ ਇੰਸਪੈਕਟਰ ਜਗਦੀਸ਼ ਸਿੰਘ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਸੇਮ ਨਹਿਰ ਘੱਲੂਘਾਰਾ ਮੋੜ ਤੋ ਰਣਜੀਤ ਕੌਰ ਉਰਫ ਸਵਰਨੀ ਪਤਨੀ ਗੁਰਚਰਨ ਸਿੰਘ ਉਰਫ ਚੰਨਾ ਵਾਸੀ ਪਿੰਡ ਸਤਕੋਹਾ ਨੂੰ ਸ਼ੱਕ ਪੈਣ ਉੱਪਰ ਕਾਬੂ ਕਰਕੇ ਕਿ ਇਸ ਪਾਸ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਹੈ ਤੇ ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾਂ ਵਿਖੇ ਸੁਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਕਾਬੂ ਕੀਤੀ ਰਣਜੀਤ ਕੋਰ ਦੀ ਤਲਾਸ਼ੀ ਹਵਾਲਦਾਰ ਕੁਲਵੰਤ ਕੋਰ ਪਾਸੋ ਕਰਵਾਈ ਤਾਂ ਰਣਜੀਤ ਕੋਰ ਪਾਸੋ 240 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆ ।

Related posts

Leave a Reply