ਪਤੀ ਨੇ ਪਤਨੀ ਅਤੇ ਸਹੁਰੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਲਈ, ਇਲਾਜ ਦੌਰਾਨ ਮੌਤ

ਫ਼ਿਰੋਜ਼ਪੁਰ: ਫੌਜ ਦੇ ਜਵਾਨ ਨੇ ਪਤਨੀ ਅਤੇ ਸਹੁਰੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਲਈ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਨੇ ਉਸ ਦੀ ਪਤਨੀ ਅਤੇ ਸਹੁਰੇ ਪਰਿਵਾਰ ’ਤੇ ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਹਿੰਦਰ ਕੌਰ ਪਤਨੀ ਜੁਗਰਾਜ ਸਿੰਘ ਵਾਸੀ ਪਿੰਡ ਡਿੱਖ, ਥਾਣਾ ਬਾਲਿਆਂ ਵਾਲੀ, ਜ਼ਿਲ੍ਹਾ ਬਠਿੰਡਾ ਨੇ ਦੱਸਿਆ ਕਿ ਉਸ ਦਾ ਲੜਕਾ ਬੱਬੂ ਸਿੰਘ ਆਰਮੀ ਵਿਚ ਬਤੌਰ ਨਾਇਕ ਯੂਨਿਟ 228 ਐੱਡ ਡੀ ਆਰਟੀਲਰੀ ਕੈਂਟ ਫ਼ਿਰੋਜ਼ਪੁਰ ਵਿਖੇ ਨੌਕਰੀ ਕਰਦਾ ਸੀ ਤੇ ਮਿਤੀ 6 ਅਕਤੂਬਰ 2023 ਨੂੰ ਆਪਣੀ ਪਤਨੀ ਸੰਦੀਪ ਕੌਰ ਤੇ ਸਹੁਰਾ ਬੂਟਾ ਸਿੰਘ ਵਾਸੀ ਪਿੰਡ ਕੱਟੂ, ਥਾਣਾ ਧਨੌਲਾ, ਜ਼ਿਲ੍ਹਾ ਬਰਨਾਲਾ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਲਈ ਤੇ ਉਸ ਦੀ ਮਿਲਟਰੀ ਹਸਪਤਾਲ ਵਿਖੇ ਇਲਾਜ ਦੌਰਾਨ ਮੌਤ ਹੋ ਗਈ।

 ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮ੍ਰਿਤਕ ਦੀ ਪਤਨੀ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।



Related posts

Leave a Reply