>>>ਪਰਵਾਸੀ ਮਜ਼ਦੂਰ ਵੱਲੋਂ ਪੰਜ ਸਾਲਾਂ ਦੀ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ


KULWINDER HAPPY
CANADIAN DOABA TIMES
MUKERIAN


ਹਾਜੀਪੁਰ ਅਧੀਨ ਆਉਂਦੇ ਪਿੰਡ ਬਹਿਬਲ ਮੰਜ ਤੋਂ ਹੈ ਜਿੱਥੇ ਇੱਕ ਪਰਵਾਸੀ ਮਜ਼ਦੂਰ ਵੱਲੋਂ ਪੰਜ ਸਾਲਾਂ ਦੀ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਪੁਲਿਸ ਨੂੰ ਦਿੱਤੇ ਬਿਆਨਾਂ ਚ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦਾ ਪਤੀ ਰਾਤ ਸਮੇਂ ਦਾਣਾ ਮੰਡੀ ਬਹਿਬਲ ਮੰਜ ਚ ਕੰਮ ਕਰ ਰਿਹਾ ਸੀ ਤੇ ਇਸ ਦੌਰਾਨ ਚੌਵੀ ਪੱਚੀ ਅਪਰੈਲ ਦੀ ਦਰਮਿਆਨੀ ਰਾਤ ਕਰੀਬ ਇੱਕ ਵਜੇ ਧਨਕ ਲਾਲ ਪੁੱਤਰ ਰਿਸ਼ੀ ਦੇਵ ਵਾਸੀ ਬਿਹਾਰ ਵੱਲੋਂ ਉਸ ਨਾਲ ਛੇੜਖਾਨੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਉਹ ਕਿਸੇ ਤਰ੍ਹਾਂ ਉਥੋਂ ਬਚ ਕੇ ਆਪਣੇ ਪਤੀ ਨੂੰ ਬੁਲਾਉਣ ਚਲੀ ਗਈ ਉਸ ਨੇ ਦੱਸਿਆ ਕਿ ਜਦੋਂ ਉਹ ਆਪਣੇ ਪਤੀ ਨਾਲ ਵਾਪਸ ਆਈ ਤਾਂ ਉਸ ਦੀ ਪੰਜ ਸਾਲਾ ਧੀ ਛੱਡ ਵਿੱਚ ਨਹੀਂ ਸੀ ਤੇ ਜਦੋਂ ਉਸ ਦੀ ਭਾਲ ਕੀਤੀ ਗਈ ਤਾਂ ਉਸ ਦੀ ਬੱਚੀ ਦੀ ਕਣਕ ਦੇ ਖੇਤ ਵਿੱਚੋਂ ਰੋਣ ਦੀ ਆਵਾਜ਼ ਆ ਰਹੀ ਸੀ ਤੇ ਜਦੋਂ ਉਨ੍ਹਾਂ ਵੱਲੋਂ ਦੇਖਿਆ ਗਿਆ ਤਾਂ ਧਨਕ ਲਾਲ ਬੱਚੀ ਨਾਲ ਜਬਰ ਜਨਾਹ ਕਰ ਰਿਹਾ ਸੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਐੱਸ ਐੱਚ ਓ ਹਾਜੀਪੁਰ ਰਮੇਸ਼ ਸ਼ਰਮਾ ਵੀ ਮੌਕੇ ਤੇ ਪਹੁੰਚ ਗਏ ਤੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਥਾਣਾ ਹਾਜੀਪੁਰ ਪੁਲਿਸ ਨੇ ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਵੱਖ ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

Related posts

Leave a Reply