ਪਰਿਵਾਰਕ ਮੈਂਬਰਾਂ ਦੀ ਪਹਿਲਾਂ ਹੀ ਹੋ ਚੁੱਕੀ ਮੌਤ, ਹੁਣ ਇਕੋ ਇੱਕ ਬਚੇ ਪੁੱਤਰ ਗੁਰਪ੍ਰੀਤ ਸਿੰਘ ਗੋਪੀ ਨੇ ਸੜਕ ਹਾਦਸੇ ਚ ਗਵਾਈ ਜਾਨ

ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਪੈਂਦੇ ਪਿੰਡ ਰੋੜੀਆਂ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। 

ਮਿ੍ਤਕ ਦੀ ਪਛਾਣ ਗੁਰਪ੍ਰੀਤ ਸਿੰਘ ਗੋਪੀ ਪੁੱਤਰ ਗੁਰਦੀਪ ਸਿੰਘ (27) ਵਾਸੀ ਰਹੀਮਪੁਰ  ਵਜੋਂ ਹੋਈ ਹੈ।  ਜਾਣਕਾਰੀ ਅਨੁਸਾਰ ਗੁਰਪ੍ਰਰੀਤ ਸਿੰਘ ਘਰ ਵਿਚ ਹੀ ਨਾਈ (ਹੇਅਰ ਕਟਿੰਗ) ਦਾ ਕੰਮ ਕਰਦਾ ਸੀ, ਜਿਸ ਦੇ ਪਰਿਵਾਰਕ ਮੈਂਬਰਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਘਰ ਵਿਚ ਇਕੱਲਾ ਹੀ ਰਹਿੰਦਾ ਸੀ।

ਗੁਰਪ੍ਰੀਤ ਸਿੰਘ ਗੋਪੀ ਸਵੇਰੇ ਆਪਣੇ ਦੋਸਤ ਦਾ ਮੋਟਰਸਾਈਕਲ (ਪੀਬੀ 07 ਐੱਨ 1411) ਲੈ ਕੇ ਅੱਤੋਵਾਲ ਵੱਲ ਜਾ ਰਿਹਾ ਸੀ, ਜਦੋਂ ਉਹ ਦੁਪਹਿਰ 12 ਵਜੇ ਦੇ ਕਰੀਬ ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਪੈਂਦੇ ਪਿੰਡ ਰੋੜੀਆਂ ਨਜ਼ਦੀਕ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਸਿਰ ਉਕਤ ਵਾਹਨ ਦੇ ਟਾਇਰਾਂ ਹੇਠਾ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related posts

Leave a Reply