ਪਿੰਡ ਡੱਫਰ ਮੋਖਾ ਵਿਖੇ ਕਿਸਾਨ ਮਜ਼ਦੂਰ ਏਕਤਾ ਮੋਰਚੇ ਦੀ ਚੜਦੀਕਲਾ ਲਈ ਅਰਦਾਸ ਸਮਾਗਮ 3 ਅਪ੍ਰੈਲ ਤੋਂ ਆਰੰਭ


ਗੜ੍ਹਦੀਵਾਲਾ, 3 ਅਪ੍ਰੈਲ (ਚੌਧਰੀ ) ਭਾਈ ਘਨਈਆ ਜੀ ਸੇਵਾ ਸਿਮਰਨ ਸੁਸਾਇਟੀ,ਐਨ ਆਰ ਆਈ ਵੀਰਾਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਸਦਕਾ ਦੋ ਰੋਜਾ ਮਹਾਨ ਕੀਰਤਨ ਦਰਬਾਰ 3 ਅਤੇ 4 ਅਪ੍ਰੈਲ 2021 ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਪਿੰਡ ਡੱਫਰ ਮੋਖਾ ਵਿਖੇ ਸੰਤ ਬਾਬਾ ਹਰਚਰਨ ਸਿੰਘ ਖਾਲਸਾ ਰਮਦਾਸਪੁਰ ਵਾਲਿਆਂ ਦੇ ਅਸ਼ੀਰਵਾਦ ਸਦਕਾ ਕਰਵਾਏ ਜਾ ਰਹੇ ਹਨ।ਇਸ ਸੰਬੰਧੀ ਭਾਈ ਘਨਈਆ ਜੀ ਸੇਵਾ ਸਿਮਰਨ ਸੋਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ ਖਾਲਸਾ ਅਤੇ ਭਾਈ ਮਨਦੀਪ ਸਿੰਘ ਖਾਲਸਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਦੇ ਦੋ ਰੋਜਾ ਮਹਾਨ ਕੀਰਤਨ ਦਰਬਾਰ ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲ ਪ੍ਰਕਾਸ਼ ਦਿਵਸ ਅਤੇ ਕਿਸਾਨ ਮਜ਼ਦੂਰ ਏਕਤਾ ਮੋਰਚੇ ਦੀ ਚੜ੍ਹਦੀ ਕਲਾ ਦੀ ਅਰਦਾਸ ਦੇ ਸੰਬੰਧ ਵਿੱਚ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਹਾਨ ਕੀਰਤਨ ਦਰਬਾਰ ਵਿਚ ਪੰਥ ਦੇ ਮਹਾਨ ਕੀਰਤਨੀਏ, ਰਾਗੀ ਕਥਾਵਾਚਕ, ਢਾਡੀ, ਕਵੀਸ਼ਰ ਆਦਿ ਪਹੁੰਚ ਕੇ ਸੰਗਤਾਂ ਨੂੰ ਗੁਰ ਇਤਿਹਾਸ ਜੋੜਨਗੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ ਇਸ ਮੌਕੇ ਉਹਨਾਂ ਸੰਗਤਾਂ ਨੂੰ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ।ਇਸ ਮੌਕੇ ਭਾਈ ਘਨੱਈਆ ਜੀ ਸੇਵਾ ਸਿਮਰਨ ਸੋਸਾਇਟੀ ਦੇ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ ਖਾਲਸਾ,ਭਾਈ ਮਨਦੀਪ
ਸਿੰਘ ਖਾਲਸਾ,ਸੁਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਮਹੰਤ ਸੋਹਣ ਸਿੰਘ ਭੁਪਿੰਦਰ ਸਿੰਘ, ਅਮਰਜੀਤ ਸਿੰਘ,ਅਮਰੀਕ ਸਿੰਘ,ਕਰਨ ਸਹੋਤਾ,ਰਵਿੰਦਰ ਸਿੰਘ, ਬੂਟਾ ਸਿੰਘ,ਰਮਨਦੀਪ ਸਿੰਘ, ਪਰਮਜੀਤ ਸਿੰਘ, ਲਖਵਿੰਦਰ ਸਿੰਘ ਸਰਪੰਚ ਮਿਰਜਾਪੁਰ, ਸ਼ਰਨ, ਗਗਨ ਆਦਿ ਸੰਗਤਾਂ ਹਾਜ਼ਰ ਸਨ।

Related posts

Leave a Reply