ਪੁਲਿਸ ਵੱਲੋਂ 67 ਹਜ਼ਾਰ 5 ਸੋ ਮਿਲੀ ਲੀਟਰ ਨਜਾਇਜ ਸ਼ਰਾਬ ਅਤੇ 33 ਬੋਤਲਾਂ ਸ਼ਰਾਬ ਠੇਕਾ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ

ਨਜਇਜ ਸ਼ਰਾਬ ਅਤੇ ਸ਼ਰਾਬ ਠੇਕਾ ਸਮੇਤ ਚਾਰ ਕਾਬੂ
ਗੁਰਦਾਸਪੁਰ 15 ਜੂਨ ( ਅਸ਼ਵਨੀ ) :- ਪੁਲਿਸ ਜਿਲਾ ਗੁਰਦਾਸਪੁਰ ਅਧੀਨ ਪੈਂਦੇ ਵੱਖ-ਵੱਖ ਪੁਲਿਸ ਸਟੇਸ਼ਨਾ ਦੀ ਪੁਲਿਸ ਵੱਲੋਂ 67 ਹਜ਼ਾਰ 5 ਸੋ ਮਿਲੀ ਲੀਟਰ ਨਜਾਇਜ ਸ਼ਰਾਬ ਅਤੇ 33 ਬੋਤਲਾਂ ਸ਼ਰਾਬ ਠੇਕਾ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ।
                      ਸਹਾਇਕ ਸਬ ਇੰਸਪੈਕਟਰ ਪਰਮਿੰਦਰ ਸਿੰਘ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁਖ਼ਬਰ ਖ਼ਾਸ ਦੀ ਸੂਚਨਾ ਤੇ ਸ਼ਰੀਫ਼ਾ ਪਤਨੀ ਰਾਮਪਾਲ ਵਾਸੀ ਰਾਮ ਨਗਰ ਦੇ ਘਰ ਰੇਡ ਕਰਕੇ ਉਸ ਨੂੰ 60 ਹਜ਼ਾਰ ਮਿਲੀ ਲੀਟਰ ਨਜਾਇਜ ਸ਼ਰਾਬ ਸਮੇਤ ਕਾਬੂ ਕੀਤਾ ।
                      ਸਹਾਇਕ ਸਬ ਇੰਸਪੈਕਟਰ ਗੁਰਮੀਤ ਸਿੰਘ ਪੁਲਿਸ ਸਟੇਸ਼ਨ ਦੋਰਾਂਗਲਾ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨੇੜੇ ਪਾਣੀ ਵਾਲੀ ਟੈਂਕੀ ਪਿੰਡ ਕਠਿਆਲੀ ਤੋਂ ਦਵਿੰਦਰ ਕੁਮਾਰ ਉਰਫ ਮਿੰਟੂ ਪੁੱਤਰ ਪਿਰਥੀ ਚੰਦ ਵਾਸੀ ਕਠਿਆਲੀ ਨੂੰ 75 ਸੋ  ਮਿਲੀ ਲੀਟਰ ਨਜਾਇਜ ਸ਼ਰਾਬ ਸਮੇਤ ਕਾਬੂ ਕੀਤਾ ।
               ਸਹਾਇਕ ਸਬ ਇੰਸਪੈਕਟਰ ਗੁਰਮੇਜ ਸਿੰਘ ਪੁਲਿਸ ਸਟੇਸ਼ਨ ਧਾਰੀਵਾਲ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਮੁਖ਼ਬਰ ਖ਼ਾਸ ਦੀ ਸੂਚਨਾ ਤੇ ਰਕੇਸ਼ ਕੁਮਾਰ ਪੁੱਤਰ ਸੁਭਾਸ਼ ਚੰਦਰ ਵਾਸੀ ਧਾਰੀਵਾਲ ਦੇ ਘਰ ਰੇਡ ਕਰਕੇ ਉਸ ਨੂੰ 18 ਬੋਤਲਾਂ ਸ਼ਰਾਬ ਠੇਕਾ ਸਮੇਤ ਕਾਬੂ ਕੀਤਾ ।
           ਸਹਾਇਕ ਸਬ ਇੰਸਪੈਕਟਰ ਰਣਬੀਰ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦਸਿਆਂ ਕਿ ਉਸ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਹਰਦੋਛਨੀਆ ਬਾਈਪਾਸ ਚੋਕ ਤੋਂ ਵਿਸ਼ਾਲ ਸ਼ਰਮਾ ਪੁੱਤਰ ਸੰਤ ਰਾਮ ਵਾਸੀ ਗੁਰਦਾਸਪੁਰ  ਦੇ ਘਰ ਰੇਡ ਕਰਕੇ ਉਸ ਨੂੰ 15 ਬੋਤਲਾਂ ਸ਼ਰਾਬ ਠੇਕਾ ਸਮੇਤ ਕਾਬੂ ਕੀਤਾ ।

Related posts

Leave a Reply