ਪ੍ਰਧਾਨ ਮੰਤਰੀ ਨੇ ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਔਰਤ ਸਰਪੰਚ ਪਲਵੀ ਠਾਕੁਰ ਨਾਲ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਕੀਤੀ ਗੱਲ April 25, 2020April 25, 2020 Adesh Parminder Singh ਪ੍ਰਧਾਨ ਮੰਤਰੀ ਨੇ ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਔਰਤ ਸਰਪੰਚ ਪਲਵੀ ਠਾਕੁਰ ਨਾਲ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਕੀਤੀ ਗੱਲਨਰਿੰਦਰ ਮੋਦੀ ਨੇ ਪੰਜਾਬ ਸਰਕਾਰ ਵਲੋਂ ਲਾਕਡਾਊਨ ਦੌਰਾਨ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਦੀ ਕੀਤੀ ਸਰਾਹਨਾ ਪ੍ਰਧਾਨ ਮੰਤਰੀ ਵਲੋਂ ਧਰਤੀ ਮਾਂ ਨੂੰ ਬਚਾਉਣ ਲਈ ਯੂਰੀਏ ਦੀ ਖਪਤ ਅੱਧੀ ਕਰਨ ਲਈ ਕਿਸਾਨਾਂ ਨੂੰ ਕੀਤੀ ਗਈ ਅਪੀਲਪਠਾਨਕੋਟ 25 ਅਪ੍ਰੈਲ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਔਰਤ ਸਰਪੰਚ ਪਲਵੀ ਠਾਕੁਰ ਨਾਲ ਅੱਜ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰ ਕੇ ਪੰਚਾਇਤੀ ਰਾਜ ਸੰਸਥਾਵਾਂ ਦੇ ਕੰਮ ਕਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਪਲਵੀ ਠਾਕਰ ਪਠਾਨਕੋਟ ਜ਼ਿਲ•ੇ ਦੇ ਬਲਾਕ ਧਾਰਕਲਾਂ ਦੇ ਪਿੰਡ ਹਾੜਾ ਦੀ ਸਰਪੰਚ ਹੈ।ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨਾਲ ਗੱਲਬਾਤ ਦੌਰਾਨ ਸਰਪੰਚ ਪਲਵੀ ਠਾਕੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਕਾਰਨ ਕੀਤੇ ਗਏ ਲਾਕਡਾਉਨ ਦੌਰਾਨ ਕਣਕ ਦੀ ਵਾਢੀ, ਖਰੀਦ ਅਤੇ ਢੋਅ ਢੋਆਈ ਲਈ ਕੀਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਪਲਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਲਾਕਡਾਉਨ ਦੌਰਾਨ ਕਣਕ ਦੀ ਸੁਚਾਰੂ ਖਰੀਦ ਲਈ ਚਾਰ-ਪੰਜ ਪਿੰਡਾਂ ਦੇ ਕਲੱਸਟਰ ਬਣਾ ਕੇ ਮੰਡੀਆਂ ਬਣਾਈਆਂ ਹਨ।ਮੰਡੀਆਂ ਵਿਚ ਲੋਕਾਂ ਦਾ ਇਕੱਠ ਹੋਣ ਤੋਂ ਰੋਕਣ ਲਈ ਹੋਲੋਗ੍ਰਾਮ ਵਾਲੀ ਪਰਚੀ ਮਿਤੀ ਪਾ ਕੇ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ ਅਤੇ ਸਿਰਫ ਹੋਲਗ੍ਰਾਮ ਪਰਚੀ ਵਾਲਾ ਕਿਸਾਨ ਨਿਸਚਿਤ ਮਿਤੀ ਨੂੰ ਕਣਕ ਮੰਡੀ ਵਿਚ ਲਿਜਾ ਸਕਦਾ।ਇਸ ਤੋਂ ਇਲਾਵਾ ਉਨ•ਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਲਈ ਕਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕਨੀ ਬਣਉਣ ਲਈ ਪੰਚਾਇਤਾਂ ਅਹਿਮ ਭੂਮੀਕਾ ਨਿਭਾਅ ਰਹੀਆਂ ਹਨ।ਉਨਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਕਣਕ ਦੀ ਕਟਾਈ ਸਮੇਂ ਦੋ ਮੀਟਰ ਦੀ ਦੂਰੀ, ਹੱਥ, ਨੱਕ ਅਤੇ ਮੂੰਹ ਠੱਕ ਕੇ ਰੱਖਣ, ਬਾਰ ਬਾਰ ਹੱਥ ਧੋਣ ਅਤੇ ਇਕ ਦੂਜੇ ਦੇ ਜੂਠੇ ਬਰਤਣ ਨਾ ਵਰਤਣ ਬਾਰੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਬਾਰੇ ਵੀ ਪੰਚਾਇਤਾਂ ਵਲੋਂ ਕਾਮਿਆਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਇੰਨਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।ਇਸ ਤੋਂ ਇਲਾਵਾ ਪਲਵੀ ਨੇ ਪ੍ਰਧਾਨ ਮੰਤਰੀ ਨੂੰ ਇਹ ਜਾਣੂ ਕਰਵਾਇਆ ਕਿ ਲਾਕਡਉਨ ਦੇ ਐਲਾਨ ਦੇ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਪਿੰਡਾਂ ਵਿਚ ਪੰਚਾਇਤਾਂ ਨੇ ਪਿੰਡਾਂ ਨੂੰ ਕਰੋਨਾ ਤੋਂ ਸੁਰੱਖਿਅਤ ਰੱਖਣ ਲਈ ਪਿੰਡਾਂ ਦੀ ਨਾਕੇਬੰਦੀ ਕਰਕੇ ਬੇਲੋੜੀ ਆਵਜਾਈ ਨਹੀਂ ਹੋਣ ਦਿੱਤੀ।ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਖਾਸ ਕਰ ਪੰਜਾਬ ਦੇ ਕਿਸਾਨਾਂ ਨੇ ਕਰੜੀ ਮੁਸ਼ੱਕਤ ਕਰ ਕੇ ਦੇਸ ਦਾ ਅੰਨ ਭੰਡਾਰ ਭਰਿਆ ਹੈ।ਉਨ•ਾਂ ਨੇ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿੱਤੀ ਦੌਰਾਨ ਕਿਸਾਨਾਂ ਵਲੋਂ ਦੇਸ਼ ਦੇ ਲੋਕਾਂ ਨੂੰ ਖਾਣਾ ਪਹੁੰਚਾਉਣ ਤੋਂ ਇਲਾਵਾ ਦੁੱਧ ਅਤੇ ਫਲ ਪਹੁੰਚਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਧਰਤੀ ਮਾਂ ਨੂੰ ਬਚਾਉਣ ਲਈ ਕਿਸਾਨਾਂ ਨੂੰ ਯੂਰੀਏ ਦੀ ਖਪਤ ਅੱਧੀ ਕਰਨ ਦੀ ਅਪੀਲ ਵੀ ਕੀਤੀ। ਫੋਟੋ ਕੈਪਸਨ (24 ਅਪ੍ਰੈਲ5,6,7) ਪਠਾਨਕੋਟ ਦੇ ਬਲਾਕ ਧਾਰਕਲਾਂ ਦੇ ਪਿੰਡ ਹਾੜਾ ਦੀ ਸਰਪੰਚ ਪਲਵੀ ਠਾਕਰ । Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...