ਪ੍ਰਾਈਵੇਟ ਹਸਪਤਾਲਾਂ ਨੂੰ ਕੋਰੋਨਾ ਬਿਮਾਰੀ ਦੇ ਵੱਧ ਰਹੇ ਕੇਸਾਂ ਤੇ ਮੌਤਾਂ ਦੇ ਮੱਦੇਨਜ਼ਰ ਐਡਵਾਇਜ਼ਰੀ ਜਾਰੀ

ਪ੍ਰਾਈਵੇਟ ਹਸਪਤਾਲਾਂ ਨੂੰ ਕੋਰੋਨਾ ਬਿਮਾਰੀ ਦੇ ਵੱਧ ਰਹੇ ਕੇਸਾਂ ਤੇ ਮੌਤਾਂ ਦੇ ਮੱਦੇਨਜ਼ਰ ਐਡਵਾਇਜ਼ਰੀ ਜਾਰੀ

ਕੋਵਿਡ-19 ਬਿਮਾਰੀ ਨਾਲ ਪੀੜਤ ਦੀ ਕੋਰੋਨਾ ਟੈਸਟ ਦੀ ਸੂਚਨਾ ਤੁਰੰਤ ਸਿਵਲ ਹਸਪਤਾਲ ਨੂੰ ਭੇਜੀ ਜਾਵੇ-ਸਿਵਲ ਸਰਜਨ

ਗੁਰਦਾਸਪੁਰ, 23 ਮਾਰਚ ( ਅਸ਼ਵਨੀ ) ਡਾ. ਵਿਜੇ ਕੁਮਾਰ ਸਿਵਲ ਸਰਜਨ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਰੋਨਾ-19 ਬਿਮਾਰੀਦੇ ਵੱਧ ਰਹੇ ਕੇਸਾਂ ਤੇ ਮੌਤਾਂ ਦੇ ਮੱਦੇਨਜ਼ਰ ਜ਼ਿਲੇ ਦੇ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ ਕਿ ਉਨਾਂ ਦੇ ਹਸਪਤਾਲ ਵਿਖੇ ਕੋਰੋਨਾ ਬਿਮਾਰੀ ਦੇ ਲੱਛਣ ਵਾਲਾ ਪੀੜਤ ਆਉਂਦਾ ਹੈ ਤਾਂ ਉਸਦਾ ਕੋਰੋਨਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਜੇਕਰ ਅਲਟਰਾਸਾਊਂਡ ਜਾਂ ਸੀ.ਟੀ ਸਕੈਨ ਵਿਚ ਬਿਮਾਰੀ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਸਬੰਧਤ ਸਿਵਲ ਹਸਪਤਾਲ ਨੂੰ ਸੂਚਿਤ ਕੀਤਾ ਜਾਵੇ।

ਸਿਵਲ ਸਰਜਨ ਨੇ ਅੱਗੇ ਦੱਸਿਆ ਕਿ ਜਿਲੇ ਦੇ ਸਮੂਹ ਐਸ.ਐਮ.ਓਜ ਨੂੰ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਪ੍ਰਾਈਵੇਟ ਮੈਡੀਕਲ ਪ੍ਰਕੈਟਿਸ ਕਰਨ ਵਾਲੇ ਅਤੇ ਪਿੰਡਾਂ ਵਿਚ ਕੰਮ ਕਰਦੇ ਡਾਕਟਰਾਂ ਨਾਲ ਮੀਟਿੰਗਾਂ ਕਰਨ ਅਤੇ ਉਨਾਂ ਨੂੰ ਸਿਹਤ ਵਿਭਾਗ ਦੀਆਂ ਗਾਈਡਲਾਈਨਜ਼ ਬਾਰੇ ਵਿਸਥਾਰ ਵਿਚ ਜਾਣਕਾਰੀ ਪ੍ਰਦਾਨ ਕਰਨ ਅਤੇ ਉਨਾਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਕੋਰੋਨਾ ਬਿਮਾਰੀ ਦੇ ਲੱਛਣ ਵਾਲੇ ਪੀੜਤਾਂ ਦਾ ਤੁਰੰਤ ਕੋਰੋਨਾ ਟੈਸਟ ਜਰੂਰ ਕਰਨ।

ਉਨਾਂ ਅੱਗੇ ਕਿਹਾ ਕਿ ਜੇਕਰ ਪ੍ਰਾਈਵੇਟ ਹਸਪਤਾਲਾਂ ਵਿਚ ਦਾਖਲ ਕੋਰੋਨਾ ਬਿਮਾਰੀ ਨਾਲ ਪੀੜਤ ਨੂੰ ਰੈਫਰ ਕਰਨ ਦੀ ਜਰੂਰਤ ਪੈਂਦੀ ਹਾਂ ਤਾਂ ਪੀੜਤ ਨੂੰ ਕੋਵਿਡ-19 ਬਿਮਾਰੀ ਵਿਰੁੱਧ ਸਥਾਪਤ ਸੈਂਟਰਾਂ/ਸਿਵਲ ਹਸਪਤਾਲ ਗੁਰਦਾਸਪੁਰ ਜਾਂ ਬਟਾਲਾ ਵਿਖੇ ਰੈਫਰ ਕੀਤਾ ਜਾਵੇ ਤਾਂ ਜੋ ਪੀੜਤ ਦਾ ਜਲਦ ਇਲਾਜ ਸ਼ੁਰੂ ਕੀਤਾ ਜਾ ਸਕੇ।

ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਕੋਵਿਡ-19 ਕੇਸ ਤੇ ਮੌਤ ਦੀ ਗਿਣਤੀ ਵੱਧ ਰਹੀ ਹੈ, ਇਸ ਲਈ ਲੋਕ ਮਾਸਕ ਲਾਜ਼ਮੀ ਤੋਰ ਤੇ ਪਹਿਨਣ, ਸਮਾਜਿਕ ਦੂਰੀ ਬਣਾ ਕੇ ਰੱਖਣ, ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਧੋਣ ਅਤੇ ਕੋਵਿਡ ਵੈਕੀਸਨ ਜੂਰਰ ਲਗਵਾਈ ਜਾਵੇ।

Related posts

Leave a Reply