ਪੰਜਾਬ ਕਾਂਗਰਸ ਦੇ ਪ੍ਰਧਾਨ ਨੇ 19 ਜੁਲਾਈ ਨੂੰ ਦੁਪਹਿਰੇ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ ਸੱਦੀ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ 19 ਜੁਲਾਈ ਨੂੰ ਦੁਪਹਿਰੇ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ ਸੱਦੀ ਹੈ। ਸੁਨੀਲ ਜਾਖੜ ਨੇ ਆਖਿਆ ਕਿ ਇਸ ਬੈਠਕ ਵਿਚ ਸਾਰੇ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜਿਆ ਜਾਵੇਗਾ।

ਇਸ ਤੋਂ ਬਾਅਦ ਪਾਰਟੀ ਹਾਈ ਕਮਾਨ ਜੋ ਫ਼ੈਸਲਾ ਲਵੇਗੀ ਪੰਜਾਬ ਦੀ ਸਮੁੱਚੀ ਜਥੇਬੰਦੀ ਨੂੰ ਪ੍ਰਵਾਨ ਹੋਵੇਗਾ। ਇਸ ਦੇ ਨਾਲ ਹੀ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ, ਉਹ ਛੇਤੀ ਲੈਣ ਤਾਂ ਜੋ ਸਿਆਸੀ ਮਸਲੇ ਛੇਤੀ ਹੱਲ ਹੋ ਸਕਣ।

ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸਾਰੇ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਚੰਡੀਗੜ੍ਹ ਪੁੱਜਣ ਦੀ ਅਪੀਲ ਕੀਤੀ ਹੈ ਕਿ ਉਹ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਪਹੁੰਚ ਜਾਣ।

Related posts

Leave a Reply