ਪੰਜਾਬ ਚ ਅਗਲੇ 24 ਘੰਟਿਆਂ ਦੌਰਾਨ ਧੂੜ ਝੱਖੜ ਤੋਂ ਬਾਅਦ ਭਾਰੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ 24 ਤੋਂ 72 ਘੰਟਿਆਂ ਦੌਰਾਨ ਮੌਸਮ  ਇਕ ਵਾਰ ਫਿਰ ਤੋਂ ਬਦਲ ਸਕਦਾ ਹੈ। ਮੌਸਮ ਵਿਭਾਗ ਦੁਆਰਾ ਜਾਰੀ ਇਕ ਵਿਸ਼ੇਸ਼ ਬੁਲੇਟਿਨ ਵਿਚ ਕਿਹਾ ਕਿ 18 ਮਈ ਨੂੰ ਹਰਿਆਣਾ ਅਤੇ ਚੰਡੀਗੜ੍ਹ ਦੇ ਦੱਖਣੀ ਹਿੱਸਿਆਂ ਵਿਚ ਬਾਰਸ਼ ਹੋ ਸਕਦੀ ਹੈ।

ਜਦੋਂ ਕਿ 19-20 ਮਈ ਨੂੰ ਹਰਿਆਣਾ ਅਤੇ ਉੱਤਰੀ ਪੰਜਾਬ ਵਿਚ 40 ਤੋਂ 50 ਕਿਲੋਮੀਟਰ ਦੀ ਰਫਤਾਰ ਨਾਲ ਧੂੜ ਝੱਖੜ ਤੋਂ ਬਾਅਦ ਭਾਰੀ ਬਾਰਸ਼ ਅਤੇ ਗੜੇਮਾਰੀ ਪੈਣ ਦੀ ਸੰਭਾਵਨਾ ਹੈ। ਮੌਸਮ ਮਾਹਿਰਾਂ ਨੇ ਇਹ ਵੀ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਸ਼ 21 ਮਈ ਤੱਕ ਹੋ ਸਕਦੀ ਹੈ।

Related posts

Leave a Reply