ਪੰਜਾਬ ਦੀ ਤਰੱਕੀ ਲਈ ਨੌਜਵਾਨ ਖੇਡਾਂ ਨਾਲ ਜੁੜੇ ਰਹਿਣ: ਡਾ: ਰਮਨ ਘਈ

ਪੰਜਾਬ ਦੀ ਤਰੱਕੀ ਲਈ ਨੌਜਵਾਨ ਖੇਡਾਂ ਨਾਲ ਜੁੜੇ ਰਹਿਣ: ਡਾ: ਰਮਨ ਘਈ
 
 ਹੁਸ਼ਿਆਰਪੁਰ (ਤਰਸੇਮ ਦੀਵਾਨਾ )  ਹਰ ਸਾਲ ਦੀ ਤਰ੍ਹਾਂ ਹੁਸ਼ਿਆਰਪੁਰ ਗੀਅਰ ਸਮਾਜ ਵੱਲੋਂ ਸਕੀਮ ਨੰਬਰ 2 ਵਿੱਚ ਸਾਲਾਨਾ ਕੁਸ਼ਤੀ ਮੁਕਾਬਲਾ ਕਰਵਾਇਆ ਗਿਆ।  ਇਸ ਮੌਕੇ ਭਾਜਪਾ ਸਪੋਰਟਸ ਸੈੱਲ ਦੇ ਸੂਬਾ ਪ੍ਰਧਾਨ ਡਾ: ਰਮਨ ਘਈ, ਸੂਫ਼ੀ ਸੰਤ ਰਾਜੀਵ ਸਾਈਂ, ਨਗਰ ਨਿਗਮ ਦੇ ਵਾਈਸ ਚੇਅਰਮੈਨ ਬਲਵਿੰਦਰ ਬਿੰਦੀ, ਦਲਿਤ ਫਰੰਟ ਦੇ ਪੰਜਾਬ ਪ੍ਰਧਾਨ ਚੰਦਨ ਲੱਕੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ | 
 
ਇਸ ਮੌਕੇ ਡਾ: ਰਮਨ ਘਈ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸੂਬੇ ਦੇ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਜ਼ਰੂਰੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਿਆ ਜਾ ਸਕੇ |  ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀ ਹੋਰ ਖੇਡਾਂ ਦੇ ਨਾਲ-ਨਾਲ ਕੁਸ਼ਤੀ ਵਿੱਚ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕਰ ਰਹੇ ਹਨ।  ਡਾ: ਘਈ ਨੇ ਕਿਹਾ ਕਿ ਅੱਜ ਖੇਡਾਂ ‘ਚ ਨੌਜਵਾਨਾਂ ਦਾ ਭਵਿੱਖ ਬਹੁਤ ਉੱਜਵਲ ਹੈ ਅਤੇ ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਭਵਿੱਖ ਤਰੱਕੀ ਦੇ ਰਾਹ ‘ਤੇ ਲਿਜਾ ਸਕਦੇ ਹਨ |  ਉਨ੍ਹਾਂ ਗੀਅਰ ਸਮਾਜ ਵੱਲੋਂ ਕਰਵਾਏ ਗਏ ਦੰਗਲ ਲਈ ਟੂਰਨਾਮੈਂਟ ਕਮੇਟੀ ਨੂੰ ਵਧਾਈ ਦਿੱਤੀ। 
 
ਇਸ ਮੌਕੇ ਸੂਫੀ ਸੰਤ ਰਾਜੀਵ ਸਾਈਂ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਨੌਜਵਾਨਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈ ਕੇ ਆਪਣਾ, ਆਪਣੇ ਪਰਿਵਾਰ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ।  ਅੱਜ ਖੇਡੇ ਗਏ ਰੁਮਾਲੀ ਦੇ ਮੈਚ ਵਿੱਚ ਘਣੀ ਪਹਿਲਵਾਨ ਹੁਸ਼ਿਆਰਪੁਰ ਨੇ ਫਗਵਾੜਾ ਦੇ ਸਾਬੀ ਪਹਿਲਵਾਨ ਨੂੰ ਹਰਾ ਕੇ ਮੁੱਖ ਮੈਚ ਜਿੱਤਿਆ। 
 
ਇਸ ਦੰਗਲ ਵਿੱਚ ਪੰਜਾਬ ਦੇ ਨਾਲ-ਨਾਲ ਹਿਮਾਚਲ, ਜੰਮੂ-ਕਸ਼ਮੀਰ ਦੇ ਪਹਿਲਵਾਨਾਂ ਨੇ ਭਾਗ ਲਿਆ।  ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਮੈਂਬਰ ਵਿਨੈ ਕੁਮਾਰ, ਬਾਦਲ ਪਹਿਲਵਾਨ, ਮਿਥੁਨ ਪਹਿਲਵਾਨ, ਕਰਨ ਪਹਿਲਵਾਨ, ਫੌਜੀ, ਬਬਲੂ ਆਦਿ ਨੇ ਆਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।  ਕੌਮੀ ਕੋਚ ਰਜਿੰਦਰ ਦੀ ਅਗਵਾਈ ਹੇਠ ਸਾਬਕਾ ਕੌਮੀ ਪਹਿਲਵਾਨਾਂ ਵੱਲੋਂ ਕੁਸ਼ਤੀ ਮੁਕਾਬਲੇ ਕਰਵਾਏ ਗਏ।

Related posts

Leave a Reply